25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਡੀ.ਏ.ਵੀ. ਪਬਲਿਕ ਸਕੂਲ ਵਿਖੇ ‘ਭਾਰਤ ਮਾਤਾ ਅਭਿਨੰਦਨ’ ਸਮਾਗਮ ਕਰਵਾਇਆ

ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ. ਏ.

Ad Position 21
No active advertisement
ਅਜੀਤ ਡੈਸਕ 14-09-2026
ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸਚਦੇਵਾ ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਲੋਂ ਰਾਸ਼ਟਰ ਪ੍ਰੇਮ ਅਤੇ ਦੇਸ਼ ਪ੍ਰਤੀ ਫ਼ਰਜ਼ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਭਾਰਤ ਮਾਤਾ ਅਭਿਨੰਦਨ’ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ, ਸ਼ਹਿਰੀ ਪ੍ਰਧਾਨ ਕਸ਼ਮੀਰੀ ਲਾਲ ਗਰਗ ਘਣੀਏ ਵਾਲੇ, ਮਾਰਵਾੜੀ ਸਭਾ ਦੇ ਪ੍ਰਧਾਨ ਰਾਜ ਕੁਮਾਰ ਗਰਗ, ਮੁਕੇਸ਼ ਗੋਇਲ, ਸਾਬਕਾ ਕੌਂਸਲਰ ਜਤਿੰਦਰ ਜੀਤੂ ਬਾਂਸਲ ਘਣੀਏ ਵਾਲੇ ਅਤੇ ਸਰਵਹਿਤਕਾਰੀ ਵਿਦਿਆ ਮੰਦਰ ਦੇ ਪ੍ਰਧਾਨ ਰਮੇਸ਼ ਬਾਂਸਲ ਤੋਂ ਇਲਾਵਾ ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਸੂਬਾ ਪ੍ਰਧਾਨ ਰਾਜੀਵ ਗੋਇਲ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕੀਤੀ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਏਕਤਾ, ਅਖੰਡਤਾ ਅਤੇ ਗੌਰਵ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤਾਂ ਅਤੇ ਕਵਿਤਾਵਾਂ ਨੂੰ ਮਹਿਮਾਨਾਂ ਤੋਂ ਇਲਾਵਾ ਇੱਕਤਰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਮਜ਼ਬੂਤੀ ਲਈ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰਾਂ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦੀ ਸਮਝ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਿਹਨਤ, ਲਗਨ ਅਤੇ ਯੋਗਤਾ ਰਾਹੀਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਵੱਖ- ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਵੀਨ ਕੁਮਾਰ ਗੋਇਲ ਨਿਊ ਦੁਸਹਿਰਾ ਕਮੇਟੀ ਦੇ ਪ੍ਰਧਾਨ ਚੁਣੇ ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ ’ਚ ਸ਼ਾਮਿਲ ਅਗਲੀ ਖ਼ਬਰ ਏਕ ਨਜ਼ਰ ਏਧਰ ਵੀ... ਨਹੀਂ ਹੋਇਆ ਬਾਜਾਖਾਨਾ ਚੌਂਕ ਵਿਚ ਖੜ੍ਹੇ ਗੰਦੇ ਪਾਣੀ ਦਾ ਹੱਲ, ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ
Ad Position 24