14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਸ਼ਿਰਕਤ

ਲੰਬੀ, 13 ਸਤੰਬਰ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇਕ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੰਬੀ, 13 ਸਤੰਬਰ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇਕ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਇਸ ਮੌਕੇ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਚੇਅਰਮੈਨ ਵੇਅਰਹਾਉਸ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ ਮਲੋਟ ਪੰਕਜ ਕੁਮਾਰ, ਬੀ.ਡੀ.ਪੀ.ਓ ਲੰਬੀ ਰਾਕੇਸ਼ ਬਿਸ਼ਨੋਈ, ਖੁਸ਼ਵੀਰ ਸਿੰਘ ਮਾਨ ਸਰਪੰਚ ਸਹਿਣਾ ਖੇੜਾ, ਹਰਕੇਵਲ ਸਿੰਘ ਧਾਲੀਵਾਲ ਬਲਾਕ ਪ੍ਰਧਾਨ, ਚੇਅਰਮੈਨ ਮੁਸਲਿਮ ਵਿੰਗ ਦਰਸ਼ਨ ਲੰਬੀ, ਚੇਅਰਮੈਨ ਸੀ.ਐਮ.ਐਸ ਹਰਪ੍ਰੀਤ ਸਿੰਘ ਕਰਮਗੜ, ਰਾਜਾ ਮਾਹੂਆਣਾ, ਸਿੱਖਿਆ ਕੋਆਰਡੀਨੇਟਰ ਗੁਰਮਨ ਲਾਲਬਾਈ, ਤੋਜੀ ਲੰਬੀ, ਜਗਵਿੰਦਰ ਸਿੰਘ ਕਾਲਾ ਸਰਪੰਚ ਭੀਟੀਵਾਲਾ, ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਵਲੋਂ ਬੰਦ ਕਰਵਾਏ ਗਏ ਸੈਕੰਡਰੀ ਡੰਪ ’ਤੇ ਅਗਲੇ ਦਿਨ ਫੇਰ ਕੂੜਾ ਸੁੱਟਿਆ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਦਾ ਮੁਫ਼ਤ... ਅਗਲੀ ਖ਼ਬਰ ਪ੍ਰਵੀਨ ਕੁਮਾਰ ਗੋਇਲ ਨਿਊ ਦੁਸਹਿਰਾ ਕਮੇਟੀ ਦੇ ਪ੍ਰਧਾਨ ਚੁਣੇ ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ ’ਚ ਸ਼ਾਮਿਲ
Ad Position 24