14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਬਰਾਮਦ

ਜੈਤੋ , 13 ਸਤੰਬਰ ( ਗੁਰਮੀਤਪਾਲ ਰੋੜੀਕਪੂਰਾ )- ਜੈਤੋ ਦੇ ਅੰਬੇਦਕਰ ਨਗਰ ਸਥਿਤ ਕ੍ਰਿਕਟ ਗਰਾਊਂਡ ਵਿਚ ਭੇਦਭਰੇ ਹਾਲਾਤਾਂ ’ ਚ ਇਕ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਨੇ ‘ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ .

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਜੈਤੋ , 13 ਸਤੰਬਰ ( ਗੁਰਮੀਤਪਾਲ ਰੋੜੀਕਪੂਰਾ )- ਜੈਤੋ ਦੇ ਅੰਬੇਦਕਰ ਨਗਰ ਸਥਿਤ ਕ੍ਰਿਕਟ ਗਰਾਊਂਡ ਵਿਚ ਭੇਦਭਰੇ ਹਾਲਾਤਾਂ ’ ਚ ਇਕ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਨੇ ‘ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ . ਜੈਤੋ ਨੂੰ ਫੋਨ ਕਰਕੇ ਸੂਚਿਤ ਕੀਤਾ ਕਿ ਕ੍ਰਿਕਟ ਗਰਾਊਂਡ ਵਿਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ । ਸੂਚਨਾ ਮਿਲਦੇ ਹੀ ਸੁਸਾਇਟੀ ਦੇ ਸੇਵਾਦਾਰ ਮੀਤ ਸਿੰਘ , ਮੀਤਾ ਗੋਰਾ ਔਲਖ ਅਤੇ ਰਾਹੁਲ ਬਾਂਸਲ ਐਂਬੂਲੈਂਸ ਸਮੇਤ ਮੌਕੇ ’ ਤੇ ਪਹੁੰਚੇ । ਇਸ ਦੌਰਾਨ ਜੈਤੋ ਪੁਲਿਸ ਦੇ ਏ . ਐਸ . ਆਈ . ਸ਼ਮਸ਼ੇਰ ਸਿੰਘ , ਹੈੱਡ ਕਾਂਸਟੇਬਲ ਜਸਵੀਰ ਸਿੰਘ ਸਮੇਤ ਪੁਲਿਸ ਕਰਮਚਾਰੀ ਵੀ ਮੌਕੇ ’ ਤੇ ਪਹੁੰਚ ਗਏ । ਪੁਲਿਸ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਸਿਵਲ ਹਸਪਤਾਲ ਜੈਤੋ ਲਿਜਾਇਆ ਗਿਆ , ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (18) ਪੁੱਤਰ ਮਨਪ੍ਰੀਤ ਸਿੰਘ ਵਾਸੀ ਪਿੰਡ ਖੁਰਾਨਾ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ । ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ । ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ - ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਕਾਰਵਾਈ ਉਪਰੰਤ ਲਾਸ਼ ਪਰਿਵਾਰਕ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਇਕਾਈ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਕਿਸਾਨ ਦੁਖੀ-ਝੋਨੇ ਦੇ ਝਾੜ ’ਤੇ ਪਵੇਗਾ ਮਾੜਾ ਅਸਰ ਸਰਕਾਰ ਦੇ ਅੱਠ ਘੰਟੇ ਬਿਜਲੀ ਸਪਲਾਈ ਦੇ ਦਾਅਵੇ...
Ad Position 24