ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਬੈਸਟ ਸਪੀਕਰ ਐਵਾਰਡ
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਸੀ.
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਮੂਨ ਵਿਚ ਭਾਗ ਲੈ ਕੇ ‘ਬੈਸਟ ਸਪੀਕਰ’ ਐਵਾਰਡ ਜਿੱਤਿਆ। ਜ਼ਿਕਰਯੋਗ ਹੈ ਕਿ ਇਹ ਮੁਕਾਬਲਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਬੀਤੇ ਦਿਨੀਂ ਕਰਵਾਇਆ ਗਿਆ ਸੀ। ਇਸ ਮੂਨ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਦਲਜੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ, ਤੱਥਾਂ-ਅਧਾਰਿਤ ਤਰਕ, ਸੰਸਦੀ ਸ਼ੈਲੀ ਅਤੇ ਵਿਸ਼ੇ ਦੀ ਡੂੰਘੀ ਸਮਝ ਨਾਲ ਆਪਣੀ ਵੱਖਰੀ ਪਛਾਣ ਬਣਾਈ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਅਤੇ ਮਨਿੰਦਰ ਸਿੰਘ ਵੀ ਮੌਜੂਦ ਸਨ।