16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੂਬੇ ’ਤੇ ਦਿਨ-ਬ-ਦਿਨ ਵਧ ਰਿਹਾ ਕਰਜ਼ਾ ਚਿੰਤਾ ਦਾ ਵਿਸ਼ਾ : ਮਨਤਾਰ ਸਿੰਘ ਬਰਾੜ

ਕੋਟਕਪੂਰਾ, 16 ਸਤੰਬਰ (ਰਿੰਕੂ ਮਲਹੋਤਰਾ)-ਮੌਜੂਦਾ ਸਰਕਾਰ ਨੇ ਪੰਜਾਬ ਦੇ ਕਰਜ਼ਿਆਂ ਦੀ ਪੰਡ ਨੂੰ ਦੁਗਣਾ ਕਰ ਦਿੱਤਾ ਹੈ, ਬੇ ਲੋੜੀਂਦੇ ਖਰਚੇ ਪੰਜਾਬ ਦਾ ਪੈਸਾ ਹੋਰਾਂ ਰਾਜਾਂ ਵੱਲ ਲਗਾਉਣਾ ਵੀ ਸੂਬੇ ਦੇ ਖਜ਼ਾਨੇ ’ਤੇ ਵਾਧੂ ਬੋਝ ਪਾ ਰਿਹਾ ਹੈ, ਜੋ ਇਕ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੰਨ 1981 ਤੋਂ 2022 ਤੱਕ ਪੰਜਾਬ ਸਿਰ 2.

Ad Position 21
No active advertisement
ਅਜੀਤ ਡੈਸਕ 17-09-2026
ਕੋਟਕਪੂਰਾ, 16 ਸਤੰਬਰ (ਰਿੰਕੂ ਮਲਹੋਤਰਾ)-ਮੌਜੂਦਾ ਸਰਕਾਰ ਨੇ ਪੰਜਾਬ ਦੇ ਕਰਜ਼ਿਆਂ ਦੀ ਪੰਡ ਨੂੰ ਦੁਗਣਾ ਕਰ ਦਿੱਤਾ ਹੈ, ਬੇ ਲੋੜੀਂਦੇ ਖਰਚੇ ਪੰਜਾਬ ਦਾ ਪੈਸਾ ਹੋਰਾਂ ਰਾਜਾਂ ਵੱਲ ਲਗਾਉਣਾ ਵੀ ਸੂਬੇ ਦੇ ਖਜ਼ਾਨੇ ’ਤੇ ਵਾਧੂ ਬੋਝ ਪਾ ਰਿਹਾ ਹੈ, ਜੋ ਇਕ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੰਨ 1981 ਤੋਂ 2022 ਤੱਕ ਪੰਜਾਬ ਸਿਰ 2.75 ਲੱਖ ਕਰੋੜ ਦੇ ਆਸ ਪਾਸ ਕਰਜ਼ਾ ਸੀ ਪਰ ਹੁਣ ਮੌਜੂਦਾ ਸਥਿਤੀ 4.70 ਲੱਖ ਕਰੋੜ ਰੁਪਏ ਦੇ ਆਸ ਪਾਸ ਪਹੁੰਚ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇੰਨੀ ਵੱਡੀ ਰਕਮ ਆਮ ਆਦਮੀ ਪਾਰਟੀ ਦੇ ਸ਼ਾਸਨ ਕਾਲ ਵਿਚ ਲਈ ਗਈ ਹੈ। ਸਾਬਕਾ ਵਿਧਾਇਕ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਜਿੰਨਾ ਕਰਜ਼ਾ ਆਪਣੇ ਸ਼ਾਸਨ ਕਾਲ ਵਿਚ ਲਿਆ ਉਸ ਤੋਂ ਮੌਜੂਦਾ ਸਰਕਾਰ ਕਿਤੇ ਜ਼ਿਆਦਾ ਅੱਗੇ ਟੱਪ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਬਿਜਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਰਪਲੱਸ ਸੀ ਪਰ ਮੌਜੂਦਾ ਸਰਕਾਰ ਸਮੇਂ ਬਿਜਲੀ ਦੇ ਕੱਟ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਕਰ ਰਹੇ ਹਨ। ਕਿਸਾਨਾਂ ਨੂੰ ਬਿਜਲੀ ਪੂਰੀ ਨਾ ਆਉਣ ਦੇ ਰੋਸ ਵਜੋਂ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਨੇ ਬਿਜਲੀ ਸੰਕਟ ਨੂੰ ਲੈ ਕੇ ਸਾਦਿਕ ’ਚ ਲਗਾਇਆ ਧਰਨਾ ਅਗਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤੇ
Ad Position 24