17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਫ਼ਰੀਦ ਮੇਲੇ ’ਚ ਗੜਬੜੀ ਰੋਕਣ ਲਈ ਪੁਲਿਸ ਹੋਈ ਪੂਰੀ ਤਰ੍ਹਾਂ ਮੁਸਤੈਦ ਹਥਿਆਰਾਂ ਸਮੇਤ ਸੋਸ਼ਲ ਮੀਡੀਆ ’ਤੇ ਰੀਲਾਂ ਪਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ’ਚ ਸ਼ੁਰੂ ਹੋਣ ਜਾ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਮੇਲੇ ਨੂੰ ਅਮਨ ਅਮਾਨ ਨਾਲ ਨੇਪੜੇ ਚਾੜ੍ਹਨ ਅਤੇ ਮੇਲੇ ਦੌਰਾਨ ਗੜਬੜੀ ਜਾਂ ਕੋਈ ਅਣਸੁਖਾਵੀਂ ਘਟਨਾ ਤੋਂ ਸ਼ਹਿਰ ਵਾਸੀਆਂ ਨੂੰ ਬਚਾਉਣ ਲਈ ਪੁਲਿਸ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ। ਪੁਲਿਸ ਵਲੋਂ ਗੜਬੜੀ ਫ਼ੈਲਾਉਣ ਵਾਲੇ ਗੈਰ ਸਮਾਜੀ ਅਨਸਰਾਂ ਦੀ ਫ਼ੜੋ ਫੜੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-09-2026
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ’ਚ ਸ਼ੁਰੂ ਹੋਣ ਜਾ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਮੇਲੇ ਨੂੰ ਅਮਨ ਅਮਾਨ ਨਾਲ ਨੇਪੜੇ ਚਾੜ੍ਹਨ ਅਤੇ ਮੇਲੇ ਦੌਰਾਨ ਗੜਬੜੀ ਜਾਂ ਕੋਈ ਅਣਸੁਖਾਵੀਂ ਘਟਨਾ ਤੋਂ ਸ਼ਹਿਰ ਵਾਸੀਆਂ ਨੂੰ ਬਚਾਉਣ ਲਈ ਪੁਲਿਸ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ। ਪੁਲਿਸ ਵਲੋਂ ਗੜਬੜੀ ਫ਼ੈਲਾਉਣ ਵਾਲੇ ਗੈਰ ਸਮਾਜੀ ਅਨਸਰਾਂ ਦੀ ਫ਼ੜੋ ਫੜੀ ਕੀਤੀ ਜਾ ਰਹੀ ਹੈ। ਜਿਸ ਨੂੰ ਵੇਖਦੇ ਹੋਏ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹਥਿਆਰਾਂ ਸਮੇਤ ਸ਼ੋਸ਼ਲ ਮੀਡੀਆ ’ਤੇ ਰੀਲਾਂ ਪਾਉਣ ਦੇ ਦੋਸ਼ਾਂ ਤਹਿਤ 30 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਸਾਦਿਕ ਚੌਂਕ ਵਿਖੇ ਸ਼ੱਕੀ ਪੁਰਸ਼ਾਂ ਸੰਬੰਧੀ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖ਼ਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਕੁਝ ਨੌਜਵਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕਾਪੇ, ਕਿਰਪਾਨਾ, ਖੰਡੇ ਮਾਰੂ ਹਥਿਆਰਾਂ ਸਮੇਤ ਸ਼ਹਿਰ ਮੁਹੱਲੇ ਵਿਚ ਘੁੰਮ ਫਿਰ ਰਹੇ ਹਨ ਤੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਵਾਇਰਲ ਕਰ ਰਹੇ ਹਨ। ਜਿਸ ਨਾਲ ਆਮ ਪਬਲਿਕ ਅਤੇ ਰਾਤ ਨੂੰ ਆਪਣੇ ਆਪਣੇ ਘਰਾਂ ਵਿਚ ਜਾਣ ਵਾਲੇ ਲੋਕਾਂ ਵਿਚ ਸਹਿਮ ਅਤੇ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਫ਼ਰੀਦ ਸੰਬੰਧੀ ਸ਼ਹਿਰ ਵਿਚ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਇਸ ਮੇਲੇ ਦੌਰਾਨ ਗੜਬੜੀ ਨਹੀਂ ਕੀਤੀ ਜਾਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਲੇ ਨੂੰ ਅਮਨ ਅਮਾਨ ਨਾਲ ਕਰਵਾਉਣ ਲਈ ਵਿਸ਼ੇਸ਼ ਪੁਲਿਸ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਸਮੇਤ ਵੀਡਿਓ ਪਾਉਣ ਵਾਲੇ ਗੁੰਡਾਂ ਅਨਸਰਾਂ ਕਥਿਤ ਦੋਸ਼ੀਆਂ ਦੀ ਪਹਿਚਾਣ ਕੀਤੀ ਗਈ ਹੈ। ਜਿਸ ਨੂੰ ਵੇਖਦੇ ਹੋਏ ਰੋਹਿਤ ਕੁਮਾਰ ਉਰਫ਼ ਵੰਸ਼ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਰੇਹੜੇ ਵਾਲਾ ਵਾਸੀ ਡਾ. ਅੰਬੇਦਕਰ ਨਗਰ ਕੰਮੇਆਣਾ ਗੇਟ ਫ਼ਰੀਦਕੋਟ, ਸਾਹਿਲ ਪੁੱਤਰ ਅਜੇ ਵਾਸੀ ਡਾ. ਅੰਬੇਦਕਰ ਨਗਰ ਕੰਮੇਆਣਾ ਗੇਟ ਫ਼ਰੀਦਕੋਟ, ਜਸ਼ਨ ਮੋਟਾ ਵਾਸੀ ਡਾ. ਅੰਬੇਦਕਰ ਨਗਰ ਕੰਮੇਆਣਾ ਗੇਟ ਫ਼ਰੀਦਕੋਟ, ਅਰਸ਼ ਭੋਲਾ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਅੰਬੇਦਕਰ ਨਗਰ ਕੰਮੇਆਣਾ ਗੇਟ ਫ਼ਰੀਦਕੋਟ, ਹਰੀਸ਼ ਜੱਸ, ਲਵ, ਤਾਬਾਂ ਅਤੇ 15-20 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 194 (2)/191 (3)/1 90 ਤਹਿਤ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਸਥਾਨਾਂ ’ਤੇ ਲੋਕਾਂ ਦੀ ਸਹੂਲਤ ਲਈ ਪੁਲਿਸ ਬੂਥ ਬਣਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਮੇਲੇ ਦੌਰਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਗਜੀਤ ਸਿੰਘ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਨਿਯੁਕਤ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24