18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਹਰ ਪਿੰਡ , ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ : ਅਰਸ਼ ਸੱਚਰ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-‘ਲੋਕਾਂ ਦੀ ਸੇਵਾ ਲੋਕਾਂ ਦਾ ਵਿਸ਼ਵਾਸ ਮਿਸ਼ਨ 2027’ ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵਲੋਂ ਚਲਾਈ ਜਾ ਰਹੀ ਲੋਕ ਭਲਾਈ ਮੁਹਿੰਮ ਅਧੀਨ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ, ਜਿਸ ਰਾਹੀਂ ਲਗਪਗ 100 ਲੋੜਵੰਦ ਭੈਣਾਂ-ਭਰਾਵਾਂ ਤੱਕ ਨਿਸ਼ੁਲਕ ਸਹਾਇਤਾ ਪਹੁੰਚਾਈ ਗਈ। ਅਰਸ਼ ਸੱਚਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਦਿਵਿਆਂਗਜਨਾਂ, ਸੀਨੀਅਰ ਸਿਟੀਜ਼ਨਾਂ ਅਤੇ ਹੋਰ ਯੋਗ ਲੋੜਵੰਦਾਂ ਤੱਕ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਹੀਅਰਿੰਗ ਏਡਜ਼, ਵਹੀਲ ਚੇਅਰਾਂ, ਵਾਕਰ, ਟਰਾਈਸਾਈਕਲ, ਨਕਲੀ ਅੰਗ, ਬੈਸਾਖੀਆਂ, ਵਾਕਿੰਗ ਸਟਿਕਸ, ਕੈਲੀਪਰ, ਸੀ.

Ad Position 21
No active advertisement
ਡਿਪਟੀ ਕਮਿਸ਼ਨਰ ਨੂੰ ਭੇਜੇ ਮੰਗ ਪੱਤਰ ਦੀ ਕਾਪੀ ਦਿਖਾਉਂਦੇ ਹੋਏ ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ। 19-09-2026
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-‘ਲੋਕਾਂ ਦੀ ਸੇਵਾ ਲੋਕਾਂ ਦਾ ਵਿਸ਼ਵਾਸ ਮਿਸ਼ਨ 2027’ ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵਲੋਂ ਚਲਾਈ ਜਾ ਰਹੀ ਲੋਕ ਭਲਾਈ ਮੁਹਿੰਮ ਅਧੀਨ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ, ਜਿਸ ਰਾਹੀਂ ਲਗਪਗ 100 ਲੋੜਵੰਦ ਭੈਣਾਂ-ਭਰਾਵਾਂ ਤੱਕ ਨਿਸ਼ੁਲਕ ਸਹਾਇਤਾ ਪਹੁੰਚਾਈ ਗਈ। ਅਰਸ਼ ਸੱਚਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਦਿਵਿਆਂਗਜਨਾਂ, ਸੀਨੀਅਰ ਸਿਟੀਜ਼ਨਾਂ ਅਤੇ ਹੋਰ ਯੋਗ ਲੋੜਵੰਦਾਂ ਤੱਕ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਹੀਅਰਿੰਗ ਏਡਜ਼, ਵਹੀਲ ਚੇਅਰਾਂ, ਵਾਕਰ, ਟਰਾਈਸਾਈਕਲ, ਨਕਲੀ ਅੰਗ, ਬੈਸਾਖੀਆਂ, ਵਾਕਿੰਗ ਸਟਿਕਸ, ਕੈਲੀਪਰ, ਸੀ.ਪੀ ਚੇਅਰਾਂ ਅਤੇ ਹੋਰ ਸਹਾਇਕ ਉਪਕਰਣ ਮੁਫ਼ਤ ਪਹੁੰਚਾਉਣ ਲਈ ਲਗਾਤਾਰ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਪਹੁੰਚ ਬਣਾਉਣ ਦਾ ਯਤਨ ਜਾਰੀ ਰਹੇਗਾ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਨਾ ਹੀ ਨਹੀਂ, ਸਗੋਂ ਸਬੰਧਿਤ ਵਿਭਾਗਾਂ ਅਤੇ ਸੰਸਥਾਵਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਪੈਰਵੀ ਕੀਤੀ ਜਾਵੇਗੀ। ਅਰਸ਼ ਸੱਚਰ ਨੇ ਕਿਹਾ ਕਿ ‘ਸੇਵਾ ਸਾਡੇ ਲਈ ਸਿਰਫ਼ ਇਕ ਕੈਂਪ ਜਾਂ ਇਕ ਦਿਨ ਦਾ ਕੰਮ ਨਹੀਂ, ਸਗੋਂ ਲੋਕਾਂ ਪ੍ਰਤੀ ਸਾਡੀ ਜ਼ਿੰਮੇਵਾਰੀ ਅਤੇ ਨਿਰੰਤਰ ਵਚਨਬੱਧਤਾ ਹੈ। ਸਾਡੀ ਕੋਸ਼ਿਸ਼ ਹੈ ਕਿ ਆਰਥਿਕ ਮਜ਼ਬੂਰੀ ਕਾਰਨ ਕੋਈ ਵੀ ਯੋਗ ਲੋੜਵੰਦ ਜ਼ਰੂਰੀ ਸਹਾਇਕ ਉਪਕਰਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਲੋਕ ਭਲਾਈ ਕੈਂਪਾਂ ਅਤੇ ਸੇਵਾ ਕਾਰਜਾਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫ਼ਸਰ ਤੈਨਾਤ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਾਜਪਾ ਦੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ : ਸਿੱਖਾਂ ਵਾਲਾ
Ad Position 24