18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫ਼ਸਰ ਤੈਨਾਤ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਬਣਾਏ ਗਏ 22 ਕਲੱਸਟਰਾਂ ਦੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ 22 ਕਲੱਸਟਰਾਂ ਅਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਨੋਡਲ ਅਫ਼ਸਰ ਤੈਨਾਤ ਕੀਤੇ ਜਾ ਚੁੱਕੇ ਹਨ, ਜੋ ਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਜਿਨ੍ਹਾਂ ਕਿਸਾਨਾਂ ਵਲੋਂ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਯਕੀਨੀ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 19-09-2026
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਬਣਾਏ ਗਏ 22 ਕਲੱਸਟਰਾਂ ਦੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ 22 ਕਲੱਸਟਰਾਂ ਅਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਨੋਡਲ ਅਫ਼ਸਰ ਤੈਨਾਤ ਕੀਤੇ ਜਾ ਚੁੱਕੇ ਹਨ, ਜੋ ਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਜਿਨ੍ਹਾਂ ਕਿਸਾਨਾਂ ਵਲੋਂ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹਾ ਫ਼ਰੀਦਕੋਟ ਵਿਚ ਜ਼ੀਰੋ ਸਟੱਬਲ ਬਰਨਿੰਗ ਦੀ ਟੀਚਾ ਹੈ । ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਕਲੱਸਟਰ ਦੇ ਕਿਸੇ ਇਕ ਪਿੰਡ ਵਿਚ ਆਪਣਾ ਦਫ਼ਤਰ ਸਥਾਪਿਤ ਕੀਤਾ ਜਾਵੇ ਅਤੇ ਕਲੱਸਟਰ ਅਧੀਨ ਆਉਂਦੇ ਸਮੂਹ ਪਿੰਡਾਂ ਦੀਆਂ ਸੁਸਾਇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅੰਦਰ ਇਸ ਵਾਰ ਲਗਪਗ 1.16 ਲੱਖ ਹੈਕਟੇਅਰ ਰਕਬੇ ਅੰਦਰ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਦਾ ਅੰਦਾਜ਼ਨ 7.45 ਲੱਖ ਟਨ ਪਰਾਲੀ ਦੀ ਪੈਦਾਵਾਰ ਹੁੰਦੀ ਹੈ। ਇਸ ਮੌਕੇ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜ), ਪੁਨੀਤ ਸ਼ਰਮਾ ਐਸ.ਡੀ.ਐਮ ਫ਼ਰੀਦਕੋਟ, ਵਿਕਰਮਜੀਤ ਸਿੰਘ ਐਸ.ਡੀ.ਐਮ ਜੈਤੋ, ਰਮਨਦੀਪ ਸਿੱਧੂ ਵਾਤਾਵਰਣ ਇੰਜੀਨੀਅਰ ਅਤੇ ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਆਸਤਦਾਨਾਂ ਦਾ ਪਿੰਡ ਸੰਧਵਾਂ ਦੀ ਮੁੱਖ ਸੜਕ ’ਤੇ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਹਰ ਪਿੰਡ , ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰ...
Ad Position 24