18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਟੀਮ ਨੇ ਅਹੁਦਾ ਸੰਭਾਲਿਆ ਕੀਤੇ ਵਾਅਦੇ ਪੂਰੇ ਕਰਾਂਗੇ - ਪ੍ਰਧਾਨ ਮਨਜਿੰਦਰ ਸਿੰਘ ਚਾਹਲ 20 ਨੂੰ ਜਲੰਧਰ ਵਿਖੇ ਹੋ ਰਹੀ ਮਹਾਂ ਕਿਸਾਨ ਰੈਲੀ ’ਚ ਭਰਵੀਂ .ਸ਼ਮੂਲੀਅਤ ਕਰਨ ਦਾ ਫ਼ੈਸਲਾ

ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਮਿਉੂਂਸਪਲ ਪਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਕਿਸਾਨ, ਮਜ਼ਦੂਰ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਕਾਰਕੁੰਨ ਸ਼ਾਮਿਲ ਹੋਏ। ਆਗੂਆਂ ਨੇ ਦੱਸਿਆ ਕਿ ਕਿਸਾਨੀ ਨੂੰ ਬਚਾਉਣ ਵਾਸਤੇ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਵਿਚਾਲੇ ਹੋਰ ਵਿਆਪਕ ਏਕਤਾ ਉਸਾਰਨ ਦੀ ਰਣਨੀਤੀ ਤਹਿਤ 20 ਸਤੰਬਰ ਨੂੰ ਜਲੰਧਰ ਦੇਸ਼ ਭਗਤ ਯਾਦਗਾਰੀ ਹਾਲ ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਵਿਚ ਵਿਸ਼ਾਲ ਕਿਸਾਨ ਮਹਾਂ ਰੈਲੀ ਕੀਤੀ ਜਾ ਰਹੀ ਹੈ।

Ad Position 21
No active advertisement
? 19-09-2026
ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਮਿਉੂਂਸਪਲ ਪਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਕਿਸਾਨ, ਮਜ਼ਦੂਰ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਕਾਰਕੁੰਨ ਸ਼ਾਮਿਲ ਹੋਏ। ਆਗੂਆਂ ਨੇ ਦੱਸਿਆ ਕਿ ਕਿਸਾਨੀ ਨੂੰ ਬਚਾਉਣ ਵਾਸਤੇ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਵਿਚਾਲੇ ਹੋਰ ਵਿਆਪਕ ਏਕਤਾ ਉਸਾਰਨ ਦੀ ਰਣਨੀਤੀ ਤਹਿਤ 20 ਸਤੰਬਰ ਨੂੰ ਜਲੰਧਰ ਦੇਸ਼ ਭਗਤ ਯਾਦਗਾਰੀ ਹਾਲ ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਵਿਚ ਵਿਸ਼ਾਲ ਕਿਸਾਨ ਮਹਾਂ ਰੈਲੀ ਕੀਤੀ ਜਾ ਰਹੀ ਹੈ। ਉਸ ਦੀਆਂ ਤਿਆਰੀਆਂ ਪੂਰੇ ਪੰਜਾਬ ਅੰਦਰ ਚੱਲ ਰਹੀਆਂ ਹਨ। ਇਸ ਰੈਲੀ ਵਿਚ ਜ਼ਿਲ੍ਹਾ ਫ਼ਰੀਦਕੋਟ ਤੋਂ ਵਰਕਰ ਵੱਡੀ ਗਿਣਤੀ ’ਚ ਸ਼ਮੁੂਲੀਅਤ ਕਰਨਗੇ। ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਖ-ਵੱਖ ਗਰੁੱਪਾਂ ਵਿਚ ਵੰਡੀਆਂ ਜਾ ਰਹੀਆਂ ਹਨ, ਪਰ ਇਹ ਵਿਲੱਖਣ ਪਹਿਲੀ ਇਕੱਤਰਤਾ ਹੋਵੇਗੀ, ਜਿਸ ਵਿਚ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਇਕ ਝੰਡੇ ਥੱਲੇ ਇਕੱਠੇ ਹੋ ਕੇ ਸਾਂਝੇ ਤੌਰ ’ਤੇ ਕੰਮ ਕਰਨਗੀਆਂ। ਹਿੰਦੁਸਤਾਨ ਪੱਧਰ ’ਤੇ ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਹਿੱਸਾ ਬਣਨ ਜਾ ਰਹੀਆਂ ਹਨ। 21 ਸਤੰਬਰ ਨੂੰ ਡੈਲੀਗੇਟ ਇਜਲਾਸ ਵਿਚ 18 ਸੂਬਿਆਂ ਤੋਂ ਵੱਡੀ ਗਿਣਤੀ ਵਿਚ ਡੈਲੀਗੇਟ ਪਹੁੰਚ ਰਹੇ ਹਨ, ਜਿਸ ਵਿਚ ਦੋ ਦਿਨ ਵਿਚਾਰ ਚਰਚਾ ਕਰਨ ਤੋਂ ਬਾਅਦ ਦੇਸ਼ ਦੀ ਨਵੀਂ ਟੀਮ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿਚ ਸੁਖਮੰਦਰ ਸਿੰਘ ਢਿੱਲਵਾਂ, ਜਸਮੇਲ ਸਿੰਘ ਰਾਹੀ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖ਼ਾਲਸਾ, ਗੁਰਾ ਸਿੰਘ ਹਰੀ ਨੌ, ਕਰਨੈਲ ਸਿੰਘ, ਬਲਕਾਰ ਸਿੰਘ ਔਲਖ, ਰਾਮ ਸਿੰਘ, ਵੀਰ ਚੰਦ, ਹਰਬੰਸ ਸਿੰਘ ਆਦਿ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਇਕ ਸਾਲ ਤੋਂ ਬੰਦ ਪਿਆ ਫੋਕਲ ਪੁਆਇੰਟ ਦਾ ਵਾਟਰ ਵਰਕਸ ਬਣਿਆ ਸੱਪਾਂ ਦਾ ਟਿਕਾਣਾ ਅਗਲੀ ਖ਼ਬਰ ਲੰਬੇ ਸਮੇਂ ਦੀ ਮੰਗ ਨੂੰ ਪਿਆ ਬੂਰ, ਪਿੰਡ ਅਜਿੱਤ ਗਿੱਲ ਦੇ ਕੱਚੇ ਰਾਹ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ
Ad Position 24