18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਨਸ਼ਾ ਮੁਕਤ ਪੰਜਾਬ’ ਯਾਤਰਾ 22 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਹੋਵੇਗੀ ਦਾਖ਼ਲ

ਸ੍ਰੀ ਮੁਕਤਸਰ ਸਾਹਿਬ , 18 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਭਾਜਪਾ ਵਲੋਂ ‘ ਨਸ਼ਾ ਮੁਕਾਉਣਾ ਸਾਰਾ ’ ਮੁਹਿੰਮ ਤਹਿਤ ਕੱਢੀ ਜਾ ਰਹੀ ‘ ਨਸ਼ਾ ਮੁਕਤ ਪੰਜਾਬ ’ ਯਾਤਰਾ 22 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ ਚ ਦਾਖ਼ਲ ਹੋਵੇਗੀ । ਜ਼ਿਲ੍ਹਾ ਪ੍ਰੈੱਸ ਸਕੱਤਰ ਅਜੈ ਕੌਸ਼ਲ ਨੇ ਦੱਸਿਆ ਕਿ ਪਿੰਡ ਲੱਧੂਵਾਲਾ ਨਹਿਰਾਂ ਨੇੜੇ ਯਾਤਰਾ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 19-09-2026
ਸ੍ਰੀ ਮੁਕਤਸਰ ਸਾਹਿਬ , 18 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਭਾਜਪਾ ਵਲੋਂ ‘ ਨਸ਼ਾ ਮੁਕਾਉਣਾ ਸਾਰਾ ’ ਮੁਹਿੰਮ ਤਹਿਤ ਕੱਢੀ ਜਾ ਰਹੀ ‘ ਨਸ਼ਾ ਮੁਕਤ ਪੰਜਾਬ ’ ਯਾਤਰਾ 22 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ ਚ ਦਾਖ਼ਲ ਹੋਵੇਗੀ । ਜ਼ਿਲ੍ਹਾ ਪ੍ਰੈੱਸ ਸਕੱਤਰ ਅਜੈ ਕੌਸ਼ਲ ਨੇ ਦੱਸਿਆ ਕਿ ਪਿੰਡ ਲੱਧੂਵਾਲਾ ਨਹਿਰਾਂ ਨੇੜੇ ਯਾਤਰਾ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਅਰਜਨ ਰਾਮ ਮੇਘਵਾਲ ਦੀ ਅਗਵਾਈ ਹੇਠ 22 ਤੇ 23 ਸਤੰਬਰ ਨੂੰ ਇਹ ਯਾਤਰਾ ਜ਼ਿਲ੍ਹੇ ਦੇ ਵੱਖ - ਵੱਖ ਪਿੰਡਾਂ ਵਿਚ ਜਾਵੇਗੀ ਅਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ ਜਾਵੇਗਾ । ਅਜੈ ਕੌਸ਼ਲ ਨੇ ਕਿਹਾ ਕਿ ਯਾਤਰਾ ਦਾ ਉਦੇਸ਼ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਚਾਰ ਹਫ਼ਤਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ , ਪਰ ਸਰਕਾਰ ਇਸ ਦਿਸ਼ਾ ਵਿਚ ਉਮੀਦ ਅਨੁਸਾਰ ਕੰਮ ਨਹੀਂ ਕਰ ਸਕੀ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ ਤਹਿਤ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਜੇ.ਈ. ਕੁਲਜਿੰਦਰ ਸਿੰਘ ਬਰਾੜ ਨਮਿੱਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਸਹਿਣਾ ਖੇੜਾ ਵਿਖੇ ਖੇਡ ਗਰਾਊਂਡ ਦਾ ਉਦਘਾਟਨ
Ad Position 24