20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ ਜਸਪਾਲ ਪੰਜਗਰਾਈਂ ਨੇ ਗਰੀਬਾਂ ਨੂੰ ਵੰਡਿਆ ਸਮਾਨ

ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਜਸਪਾਲ ਸਿੰਘ ਪੰਜਗਰਾਈਂ ਨੇ ਪਿੰਡ ਝੱਖੜਵਾਲਾ ਵਿਖੇ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਬਰਗਾੜੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਬਜ਼ੁਰਗ ਗਰੀਬ ਲੋੜਵੰਦ ਅੰਗਹੀਣ ਲੋਕਾਂ ਨੂੰ ਲੋੜੀਂਦਾ ਸਮਾਨ ਵੰਡਿਆ।

Ad Position 21
No active advertisement
ਅਜੀਤ ਡੈਸਕ 20-09-2026
ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਜਸਪਾਲ ਸਿੰਘ ਪੰਜਗਰਾਈਂ ਨੇ ਪਿੰਡ ਝੱਖੜਵਾਲਾ ਵਿਖੇ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਬਰਗਾੜੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਬਜ਼ੁਰਗ ਗਰੀਬ ਲੋੜਵੰਦ ਅੰਗਹੀਣ ਲੋਕਾਂ ਨੂੰ ਲੋੜੀਂਦਾ ਸਮਾਨ ਵੰਡਿਆ। ਇਸ ਮੌਕੇ ਬਜ਼ੁਰਗ ਅੰਗਹੀਣ ਲੋਕਾਂ ਨੂੰ ਟਰਾਈ ਸਾਈਕਲ, ਵਹੀਲ ਚੇਅਰ, ਖੂੰਡੀਆਂ, ਗੋਡੇ ਬੈਲਟਾਂ, ਕੰਨਾਂ ਦੀਆਂ ਮਸ਼ੀਨਾਂ ਆਦਿ ਵੰਡੀਆਂ ਗਈਆਂ। ਜਸਪਾਲ ਸਿੰਘ ਪੰਜਗਰਾਈਂ ਅਤੇ ਡਾ. ਬਲਵਿੰਦਰ ਬਰਗਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਮੋਦੀ ਜੀ ਦੀ ਤਰਾਂ ਜਸਪਾਲ ਸਿੰਘ ਪੰਜਗਰਾਈਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਹਰ ਸਮੇਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਬਜ਼ੁਰਗ ਲੋੜਵੰਦ ਲੋਕਾਂ ਦੀ ਸੇਵਾ ਕਰਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਸ੍ਰੀ ਮੋਦੀ ਜੀ ਦੇ ਮਿਸ਼ਨ ਨੂੰ ਹੋਰ ਅੱਗੇ ਵਧਾਉਣ ਵਿਚ ਮਦਦ ਮਿਲਦੀ ਹੈ। ਇਸ ਮੌਕੇ ਜਸਪਾਲ ਸਿੰਘ ਝੱਖੜਵਾਲਾ, ਜਗਮੀਤ ਸਿੰਘ ਢਿੱਲੋਂ, ਹਰਦੀਪ ਸ਼ਰਮਾ, ਜਗਦੀਸ਼ ਸਿੰਘ ਗਿੱਲ, ਗੁਰਮੀਤ ਸਿੰਘ ਰਾਮੇਆਣਾ, ਲਖਵੀਰ ਸਿੰਘ ਢਿਲਵਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲੇਰ ਸਿੰਘ ਡੋਡ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਐਲਾਨਣ ਦੀ ਖੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ- ਐਸ.ਐਚ.ਓ ਇਕਬਾਲ ਹੁਸੈਨ
Ad Position 24