ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਗੁਰੂ ਕੀ ਢਾਬ ਵਿਖੇ ਕਰਵਾਏ ਗਏ ਸਾਲਾਨਾ ਜੋੜ ਮੇਲੇ ਮੌਕੇ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਦਸਤਾਰ ਮੁਕਾਬਲੇ ਵਿਚ ਵਿਦਿਆਰਥੀ ਵੀਰਦਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਗੁਰੂ ਕੀ ਢਾਬ ਵਿਖੇ ਕਰਵਾਏ ਗਏ ਸਾਲਾਨਾ ਜੋੜ ਮੇਲੇ ਮੌਕੇ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਦਸਤਾਰ ਮੁਕਾਬਲੇ ਵਿਚ ਵਿਦਿਆਰਥੀ ਵੀਰਦਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਦ ਕਿ ਸੁੰਦਰ ਲਿਖਾਈ ਮੁਕਾਬਲੇ ਵਿਚ ਵਿਦਿਆਰਥਣ ਗੁਰਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਬਾਣੀ ਕੰਠ ਮੁਕਾਬਲੇ ਵਿਚ ਵਿਦਿਆਰਥੀ ਸੁਖਨਿਧਾਨ ਸਿੰਘ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿਚ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੂੰ ਉਨ੍ਹਾਂ ਦੀਆਂ ਸਿੱਖਿਆ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਪਰਿਵਾਰ ਵਲੋਂ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਵਾਹਿਗੁਰੂ ਦੀ ਕਿ੍ਰਪਾ ਸਦਕਾ ਵਿਦਿਆਰਥੀ ਇਸੇ ਤਰ੍ਹਾਂ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਪ੍ਰਾਪਤ ਕਰਦੇ ਰਹਿਣ।