ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਉੱਥੇ ਖੜੇ ਅਮਨਿੰਦਰ ਸਿੰਘ ਰਾਜਾ ਪੁੱਤਰ ਗੁਰਮੇਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 35 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਦੇਦਾਰ ਪ੍ਰਭਦਿਆਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਭਾਣਾ ਤੋਂ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭਾਣਾ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 16 ਖੁੱਲੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਦੋਵੇਂ ਮਾਮਲਿਆਂ ਵਿਚ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।