22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੇਲੇ ਵਿਚ ਮੋਟਰਸਾਈਕਲ ਚੋਰੀ ਕਰਦਾ ਕਾਬੂ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਮੇਲੇ ਵਿਚ ਮੋਟਰਸਾਈਕਲ ਚੋਰੀ ਕਰਦੇ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 22-09-2026
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਮੇਲੇ ਵਿਚ ਮੋਟਰਸਾਈਕਲ ਚੋਰੀ ਕਰਦੇ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਤਨਾਮ ਸਿੰਘ ਵਾਸੀ ਫ਼ਰੀਦਕੋਟ ਨੇ ਦੱਸਿਆ ਕਿ ਉਹ ਬਾਬਾ ਸੇਖ਼ ਫ਼ਰੀਦ ਜੀ ਆਗਮਨ ਪੁਰਬ ਸੰਬੰਧੀ ਚੱਲ ਰਹੇ ਨਾਟਕ ਦੇਖਣ ਲਈ ਦਾਣਾ ਮੰਡੀ ਵਿਖੇ ਆਇਆ ਸੀ ਤੇ ਜਦੋਂ ਉਹ ਆਪਣਾ ਮੋਟਰ ਸਾਈਕਲ ਸਾਈਡ ’ਤੇ ਖੜ੍ਹਾ ਕਰ ਨਾਟਕ ਦੇਖਣ ਲੱਗ ਪਿਆ ਤਾਂ ਪਿ੍ੰਸ ਪੁੱਤਰ ਰਮੇਸ਼ ਕੁਮਾਰ ਵਾਸੀ ਫ਼ਰੀਦਕੋਟ ਉਸ ਦਾ ਮੋਟਰਸਾਈਕਲ ਹੋਰ ਚਾਬੀ ਲਗਾ ਕੇ ਚੋਰੀ ਕਰਨ ਦੀ ਕੋਸ਼ਿਸ ਕਰਨ ਲੱਗਾ ਤਾਂ ਉਸ ਨੇ ਭੱਜਕੇ ਉਸਨੂੰ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਰਮਨਦੀਪ ਸਿੰਘ ਤੇ ਪਾਰਟੀ ਵਰਕਰਾਂ ਨੇ ਐਚ. ਐਸ. ਫ਼ੂਲਕਾ ਦਾ ਜੈਤੋ ਪਹੁੰਚਣ ’ਤੇ ਕੀਤਾ ਸਵਾਗਤ ਅਗਲੀ ਖ਼ਬਰ ਸਰਦਾਰ ਚੜ੍ਹਤ ਸਿੰਘ ਦੀ ਬਹਾਦਰੀ ਤੇ ਨਿਸ਼ਾਨੇਬਾਜ਼ੀ ਦੀ ਮਹਾਨ ਵਿਰਾਸਤ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ : ਅਜੇਪਾਲ ਸਿੰਘ ਬਰ...
Ad Position 24