ਵਾਤਾਵਰਨ ਸੰਭਾਲ ਤੇ ਹਰਿਆਵਲ ਦਾ ਸੁਨੇਹਾ ਦਿੰਦਿਆਂ ਵਿਦਿਆਰਥੀਆਂ ਨੇ ਲਗਾਏ ਬੂਟੇ
ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਲੋਂ ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਉਤਸਾਹਿਤ ਕਰਨ ਅਤੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਪ੍ਰਿੰਸੀਪਲ ਡਾ.
ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਲੋਂ ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਉਤਸਾਹਿਤ ਕਰਨ ਅਤੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਵਿਦਿਆਰਥੀਆਂ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਵਾਤਾਵਰਨ ਦੀ ਸੰਭਾਲ ਨੂੰ ਆਪਣੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਵਜੋਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ ਤੇ ਸਾਂਭ-ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿਚ ਪ੍ਰੋਗਰਾਮ ਅਫ਼ਸਰ ਅਮਨਦੀਪ ਕੌਰ, ਹਰਨੀਤ ਕੌਰ ਅਤੇ ਗੁਰਤੇਜ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਰਹਿਨੁਮਾਈ ਹੇਠ ਐੱਨ.ਐੱਸ.ਐੱਸ. ਵਲੰਟੀਅਰਾਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।