ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਖ਼ੁਸ਼ੀ ’ਚ ਕਿਉਰ ਹਸਪਤਾਲ ਸਾਦਿਕ ਰੋਡ ਫ਼ਰੀਦਕੋਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ.
ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਖ਼ੁਸ਼ੀ ’ਚ ਕਿਉਰ ਹਸਪਤਾਲ ਸਾਦਿਕ ਰੋਡ ਫ਼ਰੀਦਕੋਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ. ਕਰਨ ਬਜਾਜ ਅਤੇ ਮੈਡੀਸਨ ਮਾਹਿਰ ਡਾ. ਸਤਿੰਦਰ ਕੌਰ ਸੰਧੂ ਨੇ 80 ਲੋੜਵੰਦ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਲੋਂੜੀਦੇ ਟੈਸਟ ਵੀ ਮੁਫ਼ਤ ਕੀਤੇ ਗਏ। ਕੈਂਪ ’ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਅਰਸ਼ਦੀਪ ਸਿੰਘ, ਸ਼ਿਵਮ, ਇਮਰਿੰਦਰ, ਕੋਮਲ, ਨੇਹਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅਰਮਾਨ, ਮਨਦੀਪ, ਭਰਤ, ਗੌਤਮ, ਸੰਦੀਪ ਕੌਰ, ਹਰਪਾਲ ਸਿੰਘ, ਕਿ੍ਰਸ਼ਨ ਗੋਪਾਲ ਲਾਡੀ, ਬੇਅੰਤ ਸਿੰਘ ਅਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ।