23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੱਲੇਦਾਰਾਂ ਦੀ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਸਥਾਨਕ ਸ਼ਹਿਰ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ।

Ad Position 21
No active advertisement
ਗਿੱਦੜਬਾਹਾ ਵਿਖੇ ਮਨਪ੍ਰੀਤ ਸਿੰਘ ਬਾਦਲ ਇਕੱਠ ਨੂੰ ਸੰਬੋਧਨ ਕਰਦੇ ਹੋਏ। (ਸੱਜੇ) ਸਮਾਗਮ ਦੌਰਾਨ ਮੌਜੂਦ ਹਲਕਾ ਵਾਸੀ। ਤਸਵੀਰ: ਸ਼ਿਵਰਾਜ ਸਿੰਘ ਬਰਾੜ 24-09-2026
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਸਥਾਨਕ ਸ਼ਹਿਰ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ। ਮਜ਼ਦੂਰ ਆਗੂਆਂ ਨੇ ਕਿਹਾ ਕਿ ਪੱਲੇਦਾਰ ਬੀਤੇ ਕਈ ਸਾਲਾਂ ਤੋਂ ਪੰਜਾਬ ਦੀਆਂ ਵੱਖ-ਵੱਖ ਫੂਡ ਏਜੰਸੀਆਂ ਵਿਚ ਕਣਕ, ਚਾਵਲ ਅਤੇ ਝੋਨੇ ਦੀ ਲੋਡਿੰਗ, ਅਨਲੋਡਿੰਗ ਅਤੇ ਸਟੈਕਿੰਗ ਦਾ ਕੰਮ ਕਰ ਰਹੇ ਹਨ, ਪਰ ਠੇਕੇਦਾਰੀ ਪ੍ਰਣਾਲੀ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਪੱਲੇਦਾਰ ਮਜ਼ਦੂਰਾਂ ਨੂੰ ਸਿੱਧੀ ਅਦਾਇਗੀ ਕੀਤੀ ਜਾਵੇ, ਬਣਦੇ ਪੀ.ਐਫ ਅਤੇ ਈ.ਐਸ.ਆਈ ਦੇ ਲਾਭ ਯਕੀਨੀ ਬਣਾਏ ਜਾਣ, ਮਜ਼ਦੂਰੀ ਦੇ ਬੇਸਿਕ ਰੇਟਾਂ ਵਿਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਕੀਤਾ ਜਾਵੇ, ਗੱਠਾਂ ਅਤੇ ਕਰੇਟਾਂ ਦੇ ਰੇਟ ਵਧਾਏ ਜਾਣ ਅਤੇ ਸਟੈਕ ਦੀ ਹਾਈਟ ਸਬੰਧੀ ਨਿਯਮਾਂ ਵਿਚ ਸੋਧ ਕੀਤੀ ਜਾਵੇ। ਪੁਰਾਣੀ ਕੰਮ ਕਰਦੀ ਲੇਬਰ ਨੂੰ ਕੰਮ ਤੋਂ ਨਾ ਹਟਾਉਣ ਅਤੇ 50 ਕਿਲੋ ਤੇ 37.5 ਕਿਲੋ ਗੱਟੇ ਦੇ ਰੇਟ ਪਹਿਲਾਂ ਦੀ ਤਰ੍ਹਾਂ ਇਕੋ ਜਿਹੇ ਕਰਨ ਦੀ ਮੰਗ ਵੀ ਕੀਤੀ ਗਈ। ਮਜ਼ਦੂਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ 25 ਸਤੰਬਰ ਨੂੰ ਪੰਜਾਬ ਭਰ ਵਿਚ ਮੁਕੰਮਲ ਕੰਮ ਬੰਦ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ ਅਗਲੀ ਖ਼ਬਰ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਨੇ ਸੈਮੀਫ਼ਾਈਨਲ ਮੈਚ ਕਰਵਾਏ
Ad Position 24