25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਸ਼ਵ ਪੰਜਾਬੀ ਦਿਵਸ ਮਨਾਇਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਬੜੇ ਹੀ ਉਤਸ਼ਾਹ, ਸਿਰਜਣਾਤਮਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਗਹਿਰੇ ਪਿਆਰ ਨਾਲ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਇਸ ਦੀ ਮਹੱਤਤਾ ਨੂੰ ਸਮਝਾਉਣਾ ਤੇ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 25-09-2026
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਬੜੇ ਹੀ ਉਤਸ਼ਾਹ, ਸਿਰਜਣਾਤਮਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਗਹਿਰੇ ਪਿਆਰ ਨਾਲ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਇਸ ਦੀ ਮਹੱਤਤਾ ਨੂੰ ਸਮਝਾਉਣਾ ਤੇ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕਰਨਾ ਸੀ। ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਲਈ ‘ਮੇਰਾ ਦਸਤਖ਼ਤ ਮੇਰੀ ਪੰਜਾਬੀ”, ‘ਆਪਣੇ ਹੱਥੀਂ ਪੰਜਾਬੀ ਪੈਂਤੀ”, ‘ਇਕ ਲਿਖਤ ਪੰਜਾਬੀ ਦੇ ਨਾਂਅ’ ਅਤੇ ‘ਇਕ ਮਿੰਟ ਪੰਜਾਬੀ’ ਆਦਿ ਸਿਰਜਣਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੇ ਨਾਲ-ਨਾਲ ਭਾਸ਼ਣ, ਕਵਿਤਾ-ਉਚਾਰਨ ਅਤੇ ਪੰਜਾਬੀ ਗੀਤ ਆਦਿ ਸਟੇਜੀ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਭਾਸ਼ਾਈ ਪ੍ਰਤਿਭਾ, ਰਚਨਾਤਮਕਤਾ ਅਤੇ ਪੇਸ਼ਕਾਰੀ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਐਸ.ਐਸ. ਬਰਾੜ (ਪ੍ਰਿੰਸੀਪਲ/ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ 26 ਤੇ 27 ਸਤੰਬਰ ਨੂੰ ਹੋਵੇਗੀ ਵੀਲ੍ਹ ਚੇਅਰ ਕ੍ਰਿਕਟ ਟੀ-20 ਸੀਰੀਜ਼ ਅਗਲੀ ਖ਼ਬਰ ਗਊਆਂ ਦੀ ਤਸਕਰੀ ਮਾਮਲੇ ’ਚ ਪੰਜ ਖ਼ਿਲਾਫ਼ ਮਾਮਲਾ ਦਰਜ, ਇਕ ਕਾਬੂ
Ad Position 24