ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ
ਜੈਤੋ, 24 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਬਾਬਾ ਫ਼ਰੀਦ ਮੇਲੇ ’ਤੇ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਰਿਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਜੈਤੋ ਦੀ ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਮੁੱਖ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਨਕਦ ਰਾਸ਼ੀ ਸਮੇਤ ਇਹ ਸਨਮਾਨ ਭੇਟ ਕੀਤਾ ਗਿਆ।
ਜੈਤੋ, 24 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਬਾਬਾ ਫ਼ਰੀਦ ਮੇਲੇ ’ਤੇ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਰਿਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਜੈਤੋ ਦੀ ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਮੁੱਖ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਨਕਦ ਰਾਸ਼ੀ ਸਮੇਤ ਇਹ ਸਨਮਾਨ ਭੇਟ ਕੀਤਾ ਗਿਆ। ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਵਲੋਂ ਪਿਛਲੇ ਕਰੀਬ 25 ਸਾਲਾਂ ਤੋਂ ਆਰਥਿਕ ਤੌਰ ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਜਾਂਚ, ਇਲਾਜ ਅਤੇ ਲੋੜ ਅਨੁਸਾਰ ਮੁਫ਼ਤ ਲੈਂਸ ਪਾਉਣ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ। ਸੰਸਥਾ ਨੂੰ ਇਹ ਸਨਮਾਨ ਮਿਲਣ ’ਤੇ ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ, ਵੀਰਪਾਲ ਸ਼ਰਮਾ, ਡਾ. ਸੁਖਚੈਨ ਸਿੰਘ ਖੱਚੜਾਂ, ਡਾ. ਰੇਸ਼ਮ ਸਿੰਘ, ਅੰਮ੍ਰਿਤਪਾਲ ਸਿੰਘ ਜਲਾਲ, ਕੇਵਲ ਸਿੰਘ ਜੈਤੋ, ਅੰਮ੍ਰਿਤਪਾਲ ਸਿੰਘ, ਜਸਦੀਪ ਸਿੰਘ ਕਰੀਰਵਾਲੀ, ਸਤਵਿੰਦਰ ਪਾਲ ਅੰਗਰੋਈਆ , ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਦੇਵਿੰਦਰ ਬਾਬੂ ਸ਼ਰਮਾ, ਅਮਰੀਕ ਸਿੰਘ ਬਰਾੜ, ਜਸਵਿੰਦਰ ਸਿੰਘ ਬਰਾੜ (ਯੂ.ਐਸ.ਏ.), ਸ਼ਿਵਮ ਕੁਮਾਰ ਪਿੰਨਾ, ਕਰਮਜੀਤ ਕਾਲਾ ਸ਼ਰਮਾ, ਸੁਰਿੰਦਰਪਾਲ ਝੱਖੜਵਾਲਾ, ਗੁਰਲਾਲ ਸਿੰਘ ਬਰਾੜ ਜੈਤੋ, ਸਤਵੰਤ ਸਿੰਘ ਬੌਬੀ ਆਦਿ ਨੇ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਤ ਰਿਸ਼ੀ ਰਾਮ ਨੂੰ ਸਨਮਾਨ ਮਿਲਣ ’ਤੇ ਵਧਾਈ ਦਿੱਤੀ।