ਕੋਟਕਪੂਰਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸੰਧੂ ਸਚਿਨ ਪਾਇਲਟ ਨੂੰ ਮਿਲੇ
ਕੋਟਕਪੂਰਾ, 24 ਸਤੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਬੀਤੇ ਦਿਨੀ ਕਾਂਗਰਸ ਵਲੋਂ ਲਗਾਏ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ। ਉਨ੍ਹਾਂ ਹਲਕੇ ਦੀਆਂ ਗਤੀਵਿਧੀਆਂ ਪ੍ਰਤੀ ਜਾਣੂ ਕਰਵਾਇਆ।
ਕੋਟਕਪੂਰਾ, 24 ਸਤੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਬੀਤੇ ਦਿਨੀ ਕਾਂਗਰਸ ਵਲੋਂ ਲਗਾਏ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ। ਉਨ੍ਹਾਂ ਹਲਕੇ ਦੀਆਂ ਗਤੀਵਿਧੀਆਂ ਪ੍ਰਤੀ ਜਾਣੂ ਕਰਵਾਇਆ। ਅਜੇਪਾਲ ਸੰਧੂ ਨੇ ਦੱਸਿਆ ਕਿ ਬੜੇ ਸੁਖਾਵੇਂ ਮਾਹੌਲ ਵਿਚ ਸੂਬਾ ਇੰਚਾਰਜ ਨਾਲ ਗੱਲਬਾਤ ਹੋਈ ਹੈ ਜੋ ਕਾਂਗਰਸ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਪਾਰਟੀ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਕਰਦਾ ਹੈ। ਉਨ੍ਹਾਂ ਦੱਸਿਆ ਸੂਬੇ ਵਿਚ ਗੁੰਡਾਗਰਦੀ ਵਧਦੀ ਜਾ ਰਹੀ ਹੈ, ਰੋਜ਼ ਵਾਂਗ ਕਤਲੇਆਮ ਹੋ ਰਹੇ, ਲੋਕ ਆਪਣੇ ਘਰਾਂ ਵਿਚ ਵੀ ਹੁਣ ਮਹਿਫੂਜ਼ ਨਹੀਂ ਹਨ। ਹਲਕਾ ਇੰਚਾਰਜ ਨੇ ਕਿਹਾ ਸੂਬੇ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਮੌਜੂਦਾ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ।