24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਖ਼ੇਡ ਟੂਰਨਾਮੈਂਟ ਕਰਵਾਏ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵਲੋਂ ਹਾਕੀ ਅਤੇ ਬਾਸਕਿਟਬਾਲ ਦੇ ਖਿਡਾਰੀਆਂ ਦੇ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ, ਹਾਕੀ ਐਸਟਰੋਟਰਫ਼ ਸਟੇਡੀਅਮ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਏ ਗਏ ਸਨ। ਇਨ੍ਹਾਂ ਖੇਡ ਮੁਕਾਬਲਿਆਂ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 25-09-2026
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵਲੋਂ ਹਾਕੀ ਅਤੇ ਬਾਸਕਿਟਬਾਲ ਦੇ ਖਿਡਾਰੀਆਂ ਦੇ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ, ਹਾਕੀ ਐਸਟਰੋਟਰਫ਼ ਸਟੇਡੀਅਮ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਏ ਗਏ ਸਨ। ਇਨ੍ਹਾਂ ਖੇਡ ਮੁਕਾਬਲਿਆਂ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕੈਬਨਿਟ ਮੰਤਰੀ ਸ: ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਟੀਮ ਵਰਕ, ਮਿਹਨਤ ਅਤੇ ਖ਼ੇਡਾਂ ਪ੍ਰਤੀ ਜਨੂੰਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਾਸਕਿਟਬਾਲ ਦੇ ਮੁਕਾਬਲੇ ਇੰਡੀਅਨ ਆਰਮੀ ਅਤੇ ਪੀ.ਏ.ਪੀ ਜਲੰਧਰ ਦੀਆਂ ਟੀਮਾਂ ਵਿਚਕਾਰ ਹੋਇਆ। ਜਿਸ ਵਿਚ ਇੰਡੀਅਨ ਆਰਮੀ ਜੇਤੂ ਰਹੀ। ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਕ੍ਰਮਵਾਰ ਗੋਲਡ ਕੱਪ ਦੇ ਨਾਲ 75 ਹਜ਼ਾਰ ਰੁਪਏ ਅਤੇ ਸਿਲਵਰ ਕੱਪ ਤੇ 50 ਹਜ਼ਾਰ ਰੁਪਏ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੇਅੰਤ ਕੌਰ ਸੇਖੋਂ, ਬਲਜਿੰਦਰ ਸਿੰਘ ਨਗਰ ਕੌਂਸਲ ਪ੍ਰਧਾਨ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਅਗਾਊਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼
Ad Position 24