24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲ ਵਲੋਂ ‘ਚੜ੍ਹਦਾ-ਲਹਿੰਦਾ ਪੰਜਾਬ’ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

Ad Position 21
No active advertisement
ਸਵ. ਗੁਰਪ੍ਰੇਮ ਸਿੰਘ ਵਾਂਦਰ ਗੁਰੂ ਕੀ ਢਾਬ। 25-09-2026
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲ ਵਲੋਂ ‘ਚੜ੍ਹਦਾ-ਲਹਿੰਦਾ ਪੰਜਾਬ’ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੀ ਮਾਂ-ਬੋਲੀ, ਸੱਭਿਆਚਾਰ ਤੇ ਵਿਰਸੇ ਨਾਲ ਜੋੜਨਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ, ਲੋਕ-ਕਲਾਵਾਂ, ਲੋਕ-ਗੀਤਾਂ, ਪੰਜਾਬੀ ਇਤਿਹਾਸ ਤੇ ਸੱਭਿਆਚਾਰਕ ਵਿਰਸੇ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਾਡੀ ਪ ਹਿਚਾਣ ਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਦਲਜੀਤ ਸਿੰਘ ਰੰਧਾਵਾ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਪ੍ਰਿੰਸੀਪਲ ਸਰਬਜੀਤ ਕੌਰ ਤੇ ਹੋਰ ਸਟਾਫ਼ ਮੈਂਬਰ। ਵਿਸ਼ਵ ਓਜ਼ੋ...
Ad Position 24