24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੀਨੀਅਰ ਆਗੂਆਂ ਦੀ ਅਗਵਾਈ ’ਚ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਕੋਟਕਪੂਰਾ ਵਿਖੇ ਪੁੱਜੀ

ਕੋਟਕਪੂਰਾ, 24 ਸਤੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਸੀਨੀਅਰ ਆਗੂਆਂ ਦੀ ਅਗਵਾਈ ’ਚ ਕੋਟਕਪੂਰਾ ਵਿਖੇ ਪਹੁੰਚੀ। ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਹੌਬੀ ਧਾਲੀਵਾਲ, ਸਾਬਕਾ ਡੀ.

Ad Position 21
No active advertisement
ਅਜੀਤ ਡੈਸਕ 25-09-2026
ਕੋਟਕਪੂਰਾ, 24 ਸਤੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਸੀਨੀਅਰ ਆਗੂਆਂ ਦੀ ਅਗਵਾਈ ’ਚ ਕੋਟਕਪੂਰਾ ਵਿਖੇ ਪਹੁੰਚੀ। ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਹੌਬੀ ਧਾਲੀਵਾਲ, ਸਾਬਕਾ ਡੀ.ਜੀ.ਪੀ ਪਰਮਦੀਪ ਸਿੰਘ ਗਿੱਲ, ਕੋਟਕਪੂਰਾ ਦੇ ਸੀਨੀਅਰ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਅਤੇ ਸੁਨੀਤਾ ਰਾਣੀ ਗਰਗ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਅੱਜ ਘਰ-ਘਰ ’ਚ ਨਸ਼ਾ ਪਹੁੰਚ ਗਿਆ ਹੈ। ਪੰਜਾਬ ਦੇ ਖ਼ਾਸ ਕਰਕੇ ਨੌਜਵਾਨ ਵਰਗ ਲਗਾਤਾਰ ਇਸ ਦੀ ਦਲਦਲ ’ਚ ਧਸਦਾ ਜਾ ਰਿਹਾ ਹੈ। ਇਨ੍ਹਾਂ ਨੂੰ ਬਚਾਉਣ ਲਈ ਭਾਜਪਾ ਵਲੋਂ ਨਸ਼ਿਆ ਖ਼ਿਲਾਫ਼ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ, ਵਾਈਸ ਪ੍ਰਧਾਨ ਜਗਜੀਤ ਸਿੰਘ, ਪਵਨ ਸ਼ਰਮਾ ਹਰੀਨੌ, ਨਵਿਤ ਗੁਪਤਾ ਆਦਿ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਦੇ ਉਦੇਸ਼ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਪਰੰਤ ਪਿੰਡ ਸੰਧਵਾਂ ਵਿਖੇ ਵੀ ਵੱਖ-ਵੱਖ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ। ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਸਾਲ 2027 ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪ੍ਰਬੰਧਕਾਂ ਵਲੋਂ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਯਾਤਰਾ ਦੌਰਾਨ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਸ਼ਾ ਵਿਰੋਧੀ ਰੈਲੀ ’ਚ ਸ਼ਮੂਲੀਅਤ ਕਰਨਗੇ। ਦੋਵਾਂ ਆਗੂਆਂ ਦੇ ਨਾ ਪਹੁੰਚਣ ਕਾਰਨ ਵਰਕਰਾਂ ਨੂੰ ਕੁਝ ਨਿਰਾਸ਼ਤਾ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੁਰਗੇਸ਼ ਸ਼ਰਮਾ, ਹਰਦੀਪ ਸ਼ਰਮਾ, ਰਾਜਨ ਜੈਨ, ਡਾ.ਸਤੀਸ਼ ਕੁਮਾਰ, ਡਾ. ਅਭਿਸ਼ੇਕ ਸ਼ਰਮਾ, ਮੁਕੇਸ਼ ਕੁਮਾਰ ਗਰਗ, ਪ੍ਰਦੀਪ ਕੁਮਾਰ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੰਬੰਧੀ ਐੱਸ. ਡੀ. ਐੱਮ. ਵਲੋਂ ਮੀਟਿੰਗ ਅਗਲੀ ਖ਼ਬਰ ਸ਼ਾਹ ਸਤਨਾਮ ਕ੍ਰਿਕਟ ਅਕੈਡਮੀ ਸਿਰਸਾ ਟੀਮ ਨੇ ਜਿੱਤਿਆ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ
Ad Position 24