26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਰੀਨੌ ਰੋਡ ਦੀ ਸੜਕ ਬਣਾਉਣ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 25 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਆਮ ਆਦਮੀ ਪਾਰਟੀ ਵਲੋਂ ਹਰੀਨੌ ਰੋਡ ਦੀ ਸੜਕ ਬਣਾਉਣ ਦਾ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਨੇ ਦੱਸਿਆ ਕਿ ਪਿਛਲੇ ਲੰਮੇ ਤੋਂ ਸੜਕ ਦੀ ਹਾਲਤ ਬਹੁਤ ਖਾਸਤਾ ਸੀ ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ।

Ad Position 21
No active advertisement
? 26-09-2026
ਕੋਟਕਪੂਰਾ, 25 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਆਮ ਆਦਮੀ ਪਾਰਟੀ ਵਲੋਂ ਹਰੀਨੌ ਰੋਡ ਦੀ ਸੜਕ ਬਣਾਉਣ ਦਾ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਨੇ ਦੱਸਿਆ ਕਿ ਪਿਛਲੇ ਲੰਮੇ ਤੋਂ ਸੜਕ ਦੀ ਹਾਲਤ ਬਹੁਤ ਖਾਸਤਾ ਸੀ ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ। ਅੱਜ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਲਈ ਇਕ ਕਰੋੜ ਰੁਪਿਆ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਹ ਸੜਕ ਕੋਠੇ ਸੈਣੀਆਂ, ਪਿੰਡ ਬਾਹਮਣ ਵਾਲਾ, ਕੁਹਾਰ ਵਾਲਾ, ਹਰੀਨੌ ਅਤੇ ਹੋਰ ਵੱਖ ਵੱਖ ਪਿੰਡਾਂ ਨੂੰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਨਣ ਨਾਲ ਦੁਕਾਨਦਾਰਾਂ ਦਾ ਕਾਰੋਬਾਰ ਵਧੇਰੇ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਬਣਾਉਣ ਸਮੇਂ ਜੇਕਰ ਠੇਕੇਦਾਰ ਵਲੋਂ ਕੋਈ ਕੁਤਾਹੀ ਕੀਤੀ ਗਈ ਤਾਂ ਉਸ ਦਾ ਪੈਸਾ ਰੋਕ ਦਿੱਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਠੇਕੇਦਾਰ ਦਾ ਸਹਿਯੋਗ ਕਰਨ। ਇਸ ਮੌਕੇ ਕੌਰ ਸਿੰਘ ਸੰਧੂ, ਕੇਵਲ ਸਿੰਘ ਚਾਨਾ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ, ਗੁਰਮੀਤ ਸਿੰਘ, ਸੁਖਵੀਰ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਤੇਜ ਸਿੰਘ ਪੰਨੂ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਐਨ.ਐਸ.ਐਸ. ਦਿਵਸ ਤੇ ਰਾਸ਼ਟਰੀ ਫ਼ਾਰਮਾਕੋ ਵਿਜੀਲੈਂਸ ਦਿਵਸ ਮਨਾਇਆ
Ad Position 24