26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ’ਚ ਚਾਰ ਸਥਾਨ ਕੀਤੇ ਹਾਸਿਲ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਮਈ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਮੈਂਟ ਵਿਭਾਗ ਦੇ ਬੀ. ਬੀ.

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸਮੈਸਟਰ ਮਈ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਮੈਂਟ ਵਿਭਾਗ ਦੇ ਬੀ.ਬੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਚਾਰ ਸਥਾਨ ਹਾਸਿਲ ਕਰਕੇ ਕਾਲਜ ਦੇ ਅਕਾਦਮਿਕ ਇਤਿਹਾਸ ਵਿਚ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਵਿਭਾਗ ਮੁਖੀ ਮੋਨਿਕਾ ਗਰਗ ਨੇ ਦੱਸਿਆ ਕਿ ਬੀ.ਬੀ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਸਪੁੱਤਰੀ ਬਾਦਲ ਸਿੰਘ ਨੇ 8.63 ਐਸ.ਜੀ.ਪੀ.ਏ. ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਚੌਥਾ ਸਥਾਨ, ਜਸਪ੍ਰੀਤ ਕੌਰ ਸਪੁੱਤਰੀ ਨਿਰਭੈ ਸਿੰਘ ਨੇ 8.50 ਐਸ.ਜੀ.ਪੀ.ਏ. ਨਾਲ ਸੱਤਵਾਂ ਸਥਾਨ, ਗੁਰਲੀਨ ਕੌਰ ਸਪੁੱਤਰੀ ਅਮਨਦੀਪ ਸਿੰਘ ਨੇ 8.42 ਐਸ.ਜੀ.ਪੀ.ਏ. ਨਾਲ ਨੌਵਾਂ ਸਥਾਨ ਅਤੇ ਜੀਆ ਸਪੁੱਤਰੀ ਹਰਪ੍ਰੀਤ ਸਿੰਘ ਨੇ 8.04 ਐਸ.ਜੀ.ਪੀ.ਏ. ਨਾਲ 18ਵਾਂ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨ ੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਕਾਲਜ ਦੇ ਅਕਾਦਮਿਕ ਮਿਆਰ ਅਤੇ ਅਧਿਆਪਕਾਂ ਦੀ ਮਿਹਨਤ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸੰਧੂ ਬਣੇ ਆੜ੍ਹਤੀ ਐਸੋਸੀਏਸ਼ਨ ਮਲੋਟ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਾਦਿਕ ਪੁੱਜਣ ’ਤੇ ਭਰਵਾਂ ਸਵਾਗਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਫ਼ਰੀਦਕੋਟ ਦਾ ਵਿਧ...
Ad Position 24