26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਵਿਦਿਅਕ ਫ਼ੇਰਾ ਲਗਾਇਆ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਇਕ ਵਿਸ਼ੇਸ਼ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ, ਵਿਗਿਆਨਕ ਖੇਤੀ ਪ੍ਰਣਾਲੀਆਂ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਗਣੇਸ਼ ਉਤਸ਼ਵ ਮਨਾਉਣ ਸਮੇਂ ਜੋਤੀ ਸ਼ਰਮਾ ਸਕੂਲ ਮੈਨੇਜਮੈਂਟ ਕਮੇਟੀ, ਅਧਿਆਪਕਾ ਅਤੇ ਬੱਚਿਆਂ ਨਾਲ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ 26-09-2026
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਇਕ ਵਿਸ਼ੇਸ਼ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ, ਵਿਗਿਆਨਕ ਖੇਤੀ ਪ੍ਰਣਾਲੀਆਂ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਦੌਰੇ ਦੌਰਾਨ ਕ੍ਰਿਸ਼ੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਫ਼ਸਲਾਂ ਦੀ ਦੇਖਭਾਲ, ਮਿੱਟੀ ਦੀ ਪਰਖ, ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਢੰਗ ਨਾਲ ਖੇਤੀ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਮਾਹਿਰਾਂ ਵਲੋਂ ਵੱਖ-ਵੱਖ ਵਿਸ਼ਿਆਂ ਨੂੰ ਬਹੁਤ ਹੀ ਸਰਲ ਅਤੇ ਰੌਚਕ ਢੰਗ ਨਾਲ ਸਮਝਾਇਆ ਗਿਆ, ਜਿਸ ਨਾਲ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਪ੍ਰੋਜੈਕਟਾਂ ਅਤੇ ਖੇਤੀਬਾੜੀ ਗਤੀਵਿਧੀਆਂ ਦਾ ਨੇੜਿਓਂ ਅਧਿਐਨ ਕੀਤਾ। ਉਨ੍ਹਾਂ ਮਾਹਿਰਾਂ ਨਾਲ ਗੱਲਬਾਤ ਕਰਦਿਆਂ ਕਈ ਦਿਲਚਸਪ ਸਵਾਲ ਵੀ ਪੁੱਛੇ ਅਤੇ ਆਪਣੇ ਗਿਆਨ ਵਿਚ ਵਾਧਾ ਕੀਤਾ। ਹਰੇ-ਭਰੇ ਖੇਤਾਂ ਅਤੇ ਕੁਦਰਤੀ ਵਾਤਾਵਰਨ ਨੂੰ ਨੇੜਿਓਂ ਦੇਖ ਕੇ ਵਿਦਿਆਰਥੀਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰੇ ਨੇ ਉਨ੍ਹਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਅਕਾਲ ਅਕੈਡਮੀ ਜੰਡ ਸਾਹਿਬ ਦੀ ਮੁੱਖ ਅਧਿਆਪਕਾ ਨਿਰਮਲਜੀਤ ਕੌਰ ਨੇ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਅਨੁਭਵੀ ਸਿੱਖਿਆ ਵੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਜਿਗਿਆਸਾ, ਵਿਗਿਆਨਕ ਸੋਚ ਅਤੇ ਸਿੱਖਣ ਦੀ ਰੁਚੀ ਨੂੰ ਹੋਰ ਪ੍ਰਬਲ ਕਰਦੀਆਂ ਹਨ। ਵਿਦਿਆਰਥੀਆਂ ਨੇ ਇਸ ਵਿਦਿਅਕ ਦੌਰੇ ਦਾ ਭਰਪੂਰ ਆਨੰਦ ਮਾਣਿਆ ਅਤੇ ਨਵੀਆਂ ਜਾਣਕਾਰੀਆਂ ਹਾਸਿਲ ਕਰਕੇ ਉਤਸ਼ਾਹ ਨਾਲ ਵਾਪਸੀ ਕੀਤੀ। ਇਹ ਦੌਰਾ ਉਨ੍ਹਾਂ ਲਈ ਗਿਆਨਵਰਧਕ ਅਤੇ ਯਾਦਗਾਰ ਅਨੁਭਵ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਟੀਕਾਕਰਨ ਸੰਬੰਧੀ ਮੀਟਿੰਗ ਹੋਈ
Ad Position 24