26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਅਹਿਮ ਮੀਟਿੰਗ ਹੋਈ

ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਲੰਭਵਾਲੀ ਵਿਖੇ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 26-09-2026
ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਲੰਭਵਾਲੀ ਵਿਖੇ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬਠਿੰਡਾ ਤੋਂ ਨਿਊ ਉਮੀਦ ਹਸਪਤਾਲ ਦੇ ਐਮ.ਡੀ. ਡਾ. ਪਰਵੀਨ ਕੁਮਾਰ, ਮੈਨੇਜਰ ਸੁਖ, ਮਾਰਕੀਟ ਮੈਨੇਜਰ ਰੋਹਿਤ ਬਾਂਸਲ ਅਤੇ ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਹਸਪਤਾਲ ਵਲੋਂ ਪਹੁੰਚੇ ਸਟਾਫ਼ ਨੇ ਨਿਊ ਉਮੀਦ ਹਸਪਤਾਲ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਵੱਖ-ਵੱਖ ਵਿਭਾਗਾਂ, ਇਲਾਜ ਦੀਆਂ ਸਹੂਲਤਾਂ ਅਤੇ ਹਸਪਤਾਲ ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ । ਮੀਟਿੰਗ ਵਿਚ ਡਾ. ਜਰਨੈਲ ਸਿੰਘ ਡੋਡ, ਸੂਬਾ ਆਗੂ ਡਾ. ਅਮਰਜੀਤ ਸਿੰਘ ਲੰਭਵਾਲੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਸੁਖਪਾਲ ਸਿੰਘ, ਮਹਿੰਦਰ ਸਿੰਘ ਘਣੀਆ ਖਜ਼ਾਨਚੀ, ਡਾ. ਵਰਿੰਦਰ ਸਿੰਘ ਜਨਰਲ ਸਕੱਤਰ, ਡਾ. ਸ਼ਾਮ ਸਿੰਘ ਸਰਪ੍ਰਸਤ ਅਤੇ ਡਾ. ਸੁਖਦੇਵ ਸਿੰਘ ਚੇਅਰਮੈਨ, ਡਾ. ਠਾਣਾ ਸਿੰਘ, ਡਾ. ਕੁਲਦੀਪ ਸਿੰਘ, ਡਾ. ਨਿਰਮਲ ਕੁਮਾਰ ਨਿੰਮਾ ਸ਼ਰਮਾ ਲੰਭਵਾਲੀ, ਡਾ. ਜਸਪਾਲ ਸਿੰਘ, ਡਾ. ਗੁਰਦੀਪ ਸਿੰਘ, ਡਾ. ਗੁਲਸ਼ਨ ਕੁਮਾਰ, ਡਾ. ਪਰਮ ਸਿੰਘ, ਡਾ. ਹਿੰਦਪਾਲ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਸ਼ਿਵਰਾਜ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਪਵਿੱਤਰ ਸਿੰਘ, ਡਾ. ਜਗਸੀਰ ਸਿੰਘ, ਡਾ. ਭਗਵਾਨ ਸਿੰਘ ਅਤੇ ਡਾ. ਗੁਰਜੰਟ ਸਿੰਘ ਵੀ ਮੌਜੂਦ ਸਨ। ਅੰਤ ਵਿਚ ਬਲਾਕ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਨੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਵਿਸ਼ੇਸ਼ ਤੌਰ ’ਤੇ ਬਠਿੰਡਾ ਤੋਂ ਪਹੁੰਚੇ ਨਿਊ ਉਮੀਦ ਹਸਪਤਾਲ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਚੇਤ ਸਿੰਘ ਢਿੱਲੋਂ, ਗੁਰਮੀਤ ਸਿੰਘ ਢਿੱਲੋਂ ਦੇ ਮਾਤਾ ਪ੍ਰਕਾਸ਼ ਕੌਰ ਬਰਗਾੜੀ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ...
Ad Position 24