26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਜੱਖੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਜੱਖੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜ਼ਿਲ੍ਹਾ ਜਥੇਬੰਦੀ ਵਲੋਂ ਪੰਥਕ ਏਕਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਹਿਮ ਵਿਚਾਰਾਂ ਹੋਈਆਂ। ਮੀਟਿੰਗ ਵਿਚ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੀ ਚੋਣੀ ਜਥੇਬੰਦੀ ਨੂੰ ਬੂਥ ਪੱਧਰ ਤੱਕ ਸਰਗਰਮ ਅਤੇ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ, ਜਥੇਬੰਦਕ ਢਾਂਚੇ ਅਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਿਤ ਤਿਆਰੀਆਂ ਬਾਰੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਹਲਕੇ ਦੇ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ। ਨੌਜਵਾਨਾਂ ਦੀ ਭੂਮਿਕਾ ਅਤੇ ਜਥੇਬੰਦਕ ਸਰਗਰਮੀਆਂ ਨੂੰ ਬੂਥ ਪੱਧਰ ਤੱਕ ਲੈ ਕੇ ਜਾਣ ਸਬੰਧੀ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਵਲੋਂ ਪੰਥਕ ਏਕਤਾ, ਜਥੇਬੰਦਕ ਮਜ਼ਬੂਤੀ ਅਤੇ ਚੋਣ ਤਿਆਰੀਆਂ ਨਾਲ ਸਬੰਧਿਤ ਪਾਰਟੀ ਦੀ ਦਿਸ਼ਾ ਬਾਰੇ ਆਪਣੇ ਵਿਚਾਰ ਰੱਖੇ ਗਏ। ਮੀਟਿੰਗ ਵਿਚ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ, ਐਗਜ਼ੈਕਟਿਵ ਕਮੇਟੀ ਮੈਂਬਰ ਗੁਰਬਖਸ਼ ਸਿੰਘ ਰੂਬੀ ਬਰਾੜ, ਪ੍ਰਿਤਪਾਲ ਸਿੰਘ ਕਮਰਾ, ਸੁਖਦੇਵ ਸਿੰਘ, ਅਕਾਸ਼ਦੀਪ ਸਿੰਘ, ਰੇਸ਼ਮ ਸਿੰਘ ਬਾਂਮ, ਨਿਸ਼ਾਨ ਸਿੰਘ ਮਲੋਟ, ਜੋਗਿੰਦਰ ਸਿੰਘ ਬਾਜਾ ਮਰਾੜ, ਗੁਰਨਾਮ ਸਿੰਘ ਵੱਟੂ, ਜਥੇ: ਬਲਜੀਤ ਸਿੰਘ ਲੰਬੀ, ਗੁਰਮੁੱਖ ਸਿੰਘ ਬਾਜਾ ਮਰਾੜ, ਇਕਬਾਲ ਸਿੰਘ ਬਾਜਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਮੀਟਿੰਗ ਵਿਚ ਬੂਥ ਪੱਧਰ ’ਤੇ ਜਥੇਬੰਦਕ ਸਰਗਰਮੀਆਂ ਵਧਾਉਣ, ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਿਤ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦ... ਅਗਲੀ ਖ਼ਬਰ ਮਾਨ ਸਰਕਾਰ ਦੇ ਨੱਕ ਥੱਲੇ ਨਸ਼ਾ ਵਿਕ ਰਿਹਾ ਤੇ ਲੁੱਟਾਂ ਖੋਹਾਂ ਹੋ ਰਹੀਆਂ : ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ( ਬ )...
Ad Position 24