26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐਨ.ਐਸ.ਐਸ. ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਮਨੀਸ਼ ਚੋਪੜਾ ਦੀ ਅਗਵਾਈ ਹੇਠ ਅਤੇ ਐਨ. ਐਸ.

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਮਨੀਸ਼ ਚੋਪੜਾ ਦੀ ਅਗਵਾਈ ਹੇਠ ਅਤੇ ਐਨ.ਐਸ.ਐਸ. ਅਫ਼ਸਰ ਗਗਨਦੀਪ ਸਿੰਘ ਤੇ ਕੁਲਵਿੰਦਰ ਔਲਖ ਦੀ ਦੇਖ-ਰੇਖ ਹੇਠ ਐਨ.ਐਸ.ਐਸ. ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਸਮਾਗਮ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲਿਆ। ਸਕੂਲ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਵਿਦਿਆਰਥੀਆਂ ਨੇ ਖੁਦ ਸਫ਼ਾਈ ਕਰਦਿਆਂ ਸਵੱਛਤਾ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਐਨ.ਐਸ.ਐਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਜੀਵਨ ਦੇ ਮਨੋਰਥ, ਐਨ.ਐਸ.ਐਸ ਰਾਹੀਂ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਸਮਾਜ ਸੇਵੀ ਗਤੀਵਿਧੀਆਂ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਵਾਤਾਵਰਨ ਦੀ ਸੰਭਾਲ ਕਰਨ ਅਤੇ ਸਮਾਜ ਸੇਵਾ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸੇਵਾ ਭਾਵਨਾ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਅਗਲੀ ਖ਼ਬਰ ਥਰਾਜਵਾਲਾ ਵਿਖੇ ਗਲੀਆਂ ਕੀਤੀਆਂ ਪੱਕੀਆਂ, ਢਾਣੀ ਨੂੰ ਪਾਣੀ ਵਾਲੀ ਪਾਈਪ ਪਾਈ
Ad Position 24