26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਕਿਸਾਨਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ’ਤੇ ਵਿਚਾਰ ਕੀਤਾ ਗਿਆ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਖ-ਵੱਖ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਕਿਸਾਨਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ’ਤੇ ਵਿਚਾਰ ਕੀਤਾ ਗਿਆ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਖ-ਵੱਖ ਵਿਚਾਰਾਂ ਕੀਤੀਆਂ ਗਈਆਂ। ਇਸ ਉਪਰੰਤ ਪਿੰਡ ਸੋਥਾ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਹਰਕ੍ਰਿਸ਼ਨ ਸਿੰਘ ਸੋਥਾ ਨੂੰ ਇਕਾਈ ਪ੍ਰਧਾਨ ਚੁਣਿਆ ਗਿਆ, ਜਦਕਿ ਗੁਰਦਿੱਤ ਸਿੰਘ ਸੋਥਾ ਇਕਾਈ ਸਕੱਤਰ, ਜਗਮੀਤ ਸਿੰਘ ਸੋਥਾ ਇਕਾਈ ਮੀਤ ਪ੍ਰਧਾਨ, ਜਗਮੀਤ ਸਿੰਘ ਸੋਥਾ ਇਕਾਈ ਮੈਂਬਰ, ਸੰਦੀਪ ਸਿੰਘ ਸੋਥਾ ਇਕਾਈ ਮੈਂਬਰ ਚੁਣੇ ਗਏ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਮੁਕਤਸਰ, ਗੁਰਜੰਟ ਸਿੰਘ, ਨਵਜੀਤ ਸਿੰਘ, ਤਰਸੇਮ ਸਿੰਘ, ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ ਨੂੰ ਜ਼ਿਲ੍ਹਾ ਮੈਂਬਰ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਚੌਂਤਰਾ, ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਚੌਂਤਰਾ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਵੜਿੰਗ, ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਗੋਨਿਆਣਾ, ਜ਼ਿਲ੍ਹਾ ਮੈਂਬਰ ਸੰਦੀਪ ਸਿੰਘ, ਬਲਾਕ ਪ੍ਰਧਾਨ ਗੁਰਮੇਲ ਸਿੰਘ ਤਖ਼ਤਮਲਾਣਾ, ਬਲਾਕ ਮੀਤ ਪ੍ਰਧਾਨ ਗਮਦੂਰ ਸਿੰਘ ਤਖ਼ਤਮਲਾਣਾ ਆਦਿ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ
Ad Position 24