27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੱਕਾਂਵਾਲੀ ਨੇੜੇ ਰਾਜਬਾਹਾ ਟੁੱਟਣ ਕਾਰਨ ਕਰੀਬ 50 ਫੁੱਟ ਦਾ ਪਾੜ ਪਿਆ ਕਿਸਾਨਾਂ ਵਲੋਂ ਪਹਿਲਾਂ ਹੀ ਨਹਿਰ ਵਿਭਾਗ ਨੂੰ ਪਾਣੀ ਦੇ ਓਵਰਫਲੋ ਸੰਬੰਧੀ ਸੂਚਿਤ ਕਰਨ ਦਾ ਦਾਅਵਾ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੱਕਾਂਵਾਲੀ ਨੇੜੇ ਰਾਜਬਾਹਾ ਲਿੰਕ ਚੈਨਲ ਟੂ-ਐੱਲ ਮਾਈਨਰ ਵਿਚ ਬੀਤੀ ਰਾਤ ਪਾੜ ਪੈਣ ਕਾਰਨ ਕਿਸਾਨਾਂ ਵਿਚ ਚਿੰਤਾ ਪੈਦਾ ਹੋ ਗਈ। ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ ਨੇ ਦੱਸਿਆ ਕਿ ਪਿੰਡ ਦੇ ਕਿਸਾਨਾਂ ਵਲੋਂ ਪਿਛਲੇ ਕਈ ਹਫ਼ਤਿਆਂ ਤੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਰਾਜਬਾਹੇ ਵਿਚ ਸਮਰੱਥਾ ਤੋਂ ਵੱਧ ਪਾਣੀ ਛੱਡੇ ਜਾਣ ਸੰਬੰਧੀ ਵਾਰ-ਵਾਰ ਸੂਚਿਤ ਕੀਤਾ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੱਕਾਂਵਾਲੀ ਨੇੜੇ ਰਾਜਬਾਹਾ ਲਿੰਕ ਚੈਨਲ ਟੂ-ਐੱਲ ਮਾਈਨਰ ਵਿਚ ਬੀਤੀ ਰਾਤ ਪਾੜ ਪੈਣ ਕਾਰਨ ਕਿਸਾਨਾਂ ਵਿਚ ਚਿੰਤਾ ਪੈਦਾ ਹੋ ਗਈ। ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ ਨੇ ਦੱਸਿਆ ਕਿ ਪਿੰਡ ਦੇ ਕਿਸਾਨਾਂ ਵਲੋਂ ਪਿਛਲੇ ਕਈ ਹਫ਼ਤਿਆਂ ਤੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਰਾਜਬਾਹੇ ਵਿਚ ਸਮਰੱਥਾ ਤੋਂ ਵੱਧ ਪਾਣੀ ਛੱਡੇ ਜਾਣ ਸੰਬੰਧੀ ਵਾਰ-ਵਾਰ ਸੂਚਿਤ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਰਜਬਾਹੇ ਦੀ ਸਮਰੱਥਾ ਅਨੁਸਾਰ ਹੀ ਪਾਣੀ ਛੱਡਿਆ ਜਾਵੇ, ਕਿਉਂਕਿ ਰਜਬਾਹੇ ਦੀਆਂ ਪੱਟੜੀਆਂ ਦੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਨਹਿਰ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਈ ਹਫ਼ਤਿਆਂ ਤੋਂ ਖ਼ੁਦ ਰਾਜਬਾਹੇ ਦੀ ਨਿਗਰਾਨੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਰਾਜਬਾਹੇ ਵਿਚ ਕਰੀਬ 50 ਫੁੱਟ ਚੌੜਾ ਪਾੜ ਪੈ ਗਿਆ। ਉਨ੍ਹਾਂ ਕਿਹਾ ਕਿ ਰਾਹਤ ਦੀ ਗੱਲ ਇਹ ਰਹੀ ਕਿ ਜਿਸ ਥਾਂ ਰਾਜਬਾਹਾ ਟੁੱਟਿਆ, ਉਸ ਦੇ ਨੇੜਿਓਂ ਲੁਬਾਣਿਆਂਵਾਲੀ ਡਰੇਨ ਲੰਘਦੀ ਹੈ ਅਤੇ ਰਾਜਬਾਹੇ ਦਾ ਪਾਣੀ ਡਰੇਨ ਵਿਚ ਚਲਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਡਰੇਨ ਵਿਚ ਨਾ ਜਾਂਦਾ ਤਾਂ ਕਿਸਾਨਾਂ ਦੀ ਹਜ਼ਾਰਾਂ ਏਕੜ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਸੀ। ਕਿਸਾਨ ਆਗੂ ਨੇ ਨਹਿਰੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਸਾਨਾਂ ਵਲੋਂ ਤਾਂ ਪਹਿਲਾਂ ਹੀ ਸੰਭਾਵਿਤ ਖ਼ਤਰੇ ਬਾਰੇ ਵਿਭਾਗ ਨੂੰ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਰਾਜਬਾਹੇ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਅਤੇ ਸਮਰੱਥਾ ਅਨੁਸਾਰ ਪਾਣੀ ਛੱਡਣ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਬੋਹੜ ਸਿੰਘ, ਸਤਨਾਮ ਸਿੰਘ, ਜਗਸੀਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਪਿੰਦਰ, ਭੋਲਾ ਸਿੰਘ, ਖਿੰਦਰ ਸਿੰਘ, ਭਿੰਦਰ ਸਿੰਘ, ਮੋਦਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਭੁੱਲਰ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਸੇਵਾ ਪਖਵਾੜਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਟੀ.ਐੱਸ.ਯੂ. ਕਮੇਟੀ ਦੋਦਾ ਦੀ ਚੋਣ ਹੋਈ
Ad Position 24