29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਦੀ ਟੱਕਰ ’ਚ 2 ਦੀ ਮੌਤ, ਦੋ ਗੰਭੀਰ ਜ਼ਖ਼ਮੀ

ਜੈਤੋ, 28 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ ਪਿੰਡ ਦਲ ਸਿੰਘ ਵਾਲਾ ਨੂੰ ਜਾਂਦੇ ਕੱਚੇ ਰਸਤੇ ’ਤੇ ਸਾਬਕਾ ਸਰਪੰਚ ਬਿੱਟੂ ਸਿੰਘ ਦੇ ਘਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਪਿੰਡ ਸੇਢਾ ਸਿੰਘ ਵਾਲਾ ਤੋਂ ਪਿੰਡ ਦਲ ਸਿੰਘ ਵਾਲੇ ਕੱਚੇ ਰਸਤੇ ਰਾਹੀਂ ਜੈਤੋ ਵੱਲ ਆ ਰਹੇ ਸਨ, ਜਦਕਿ ਦੂਜੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਜੈਤੋ ਤੋਂ ਪਿੰਡ ਦਲ ਸਿੰਘ ਵਾਲਾ ਵੱਲ ਜਾ ਰਹੇ ਸਨ।

Ad Position 21
No active advertisement
ਅਜੀਤ ਡੈਸਕ 29-09-2026
ਜੈਤੋ, 28 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ ਪਿੰਡ ਦਲ ਸਿੰਘ ਵਾਲਾ ਨੂੰ ਜਾਂਦੇ ਕੱਚੇ ਰਸਤੇ ’ਤੇ ਸਾਬਕਾ ਸਰਪੰਚ ਬਿੱਟੂ ਸਿੰਘ ਦੇ ਘਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਪਿੰਡ ਸੇਢਾ ਸਿੰਘ ਵਾਲਾ ਤੋਂ ਪਿੰਡ ਦਲ ਸਿੰਘ ਵਾਲੇ ਕੱਚੇ ਰਸਤੇ ਰਾਹੀਂ ਜੈਤੋ ਵੱਲ ਆ ਰਹੇ ਸਨ, ਜਦਕਿ ਦੂਜੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਜੈਤੋ ਤੋਂ ਪਿੰਡ ਦਲ ਸਿੰਘ ਵਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਦੋਵੇਂ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨ੍ਹੀ ਜ਼ਬਰਦਸਤ ਸੀ ਕਿ ਜਿਸ ਵਿਚ ਬੱਬੂ ਸਿੰਘ (37) ਪੁੱਤਰ ਰਾਜਿੰਦਰ ਸਿੰਘ ਵਾਸੀ ਸੇਢਾ ਸਿੰਘ ਵਾਲਾ ਅਤੇ ਰਮਨਦੀਪ ਸਿੰਘ (24) ਪੁੱਤਰ ਸੀਰਾ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਜ਼ਖ਼ਮੀ ਅਰਸ਼ਦੀਪ ਸਿੰਘ (26) ਪੁੱਤਰ ਦਰਸ਼ਨ ਸਿੰਘ ਵਾਸੀ ਸੇਢਾ ਸਿੰਘ ਵਾਲਾ ਅਤੇ ਅਰਸ਼ਦੀਪ ਸਿੰਘ (30) ਪੁੱਤਰ ਹਰਭਜਨ ਸਿੰਘ ਵਾਸੀ ਸੰਗਤਪੁਰਾ ਨੂੰ ਐਮਰਜੈਂਸੀ ਸੇਵਾ ਨਿਭਾਅ ਰਹੀ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ ਦੀ ਐਂਬੂਲੈਂਸ ਰਾਹੀਂ ਸਰਕਾਰੀ ਸਿਵਲ ਹਸਪਤਾਲ ਜੈਤੋ ਪਹੁੰਚਾਇਆ ਗਿਆ ਉੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਦੋਵੇਂ ਜ਼ਖ਼ਮੀਆਂ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਵਲੋਂ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ, ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24