28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵਲੋਂ ਰੀਵਿਊ ਮੀਟਿੰਗ ਭੱਠਾ ਮਾਲਕਾਂ ਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨੂੰ ਪਰਾਲੀ ਪ੍ਰਬੰਧਾਂ ਲਈ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸ ਦਾ ਸੁਚੱਜੇ ਢੰਗ ਨਾਲ ਪ੍ਰਬੰਧ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਭੱਠਾ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਧਿਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸ ਦਾ ਸੁਚੱਜੇ ਢੰਗ ਨਾਲ ਪ੍ਰਬੰਧ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਭੱਠਾ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਧਿਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਪਰਾਲੀ ਪ੍ਰਬੰਧਨ ਨੂੰ ਸੁਚੱਜਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਕਿਸਾਨਾਂ ਤੇ ਉਦਯੋਗਿਕ ਇਕਾਈਆਂ ਦਾ ਸਹਿਯੋਗ ਵੀ ਅਹਿਮ ਹੈ। ਆਪਸੀ ਸਹਿਯੋਗ ਤੇ ਤਾਲਮੇਲ ਨਾਲ ਹੀ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਭੱਠਾ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸੰਭਾਲ ਅਤੇ ਇਸ ਦੀ ਵਰਤੋਂ ਸੰਬੰਧੀ ਢੁਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਇਕੱਠਾ ਕਰਨ, ਢੋਆ-ਢੁਆਈ ਅਤੇ ਇਸ ਦੀ ਵਰਤੋਂ ਲਈ ਸੰਬੰਧਿਤ ਧਿਰਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਹੋਣਾ ਜ਼ਰੂਰੀ ਹੈ, ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਭੱਠਾ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾਵੇ ਅਤੇ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਲੋੜਾਂ ਦੀ ਸਮੇਂ ਸਿਰ ਪੂਰਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭੱਠਾ ਮਾਲਕਾਂ ਤੇ ਪੈਲੇਟ ਯੂਨਿਟਾਂ ਦੇ ਮਾ ਲਕਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਦਰਪੇਸ਼ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਵੀ ਲਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਾਰੇ ਸੰਬੰਧਿਤ ਵਿਭਾਗਾਂ ਤੇ ਧਿਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਭੱਠਾ ਮਾਲਕ, ਪੈਲੇਟ ਯੂਨਿਟਾਂ ਦੇ ਮਾਲਕ ਅਤੇ ਸੰਬੰਧਿਤ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਬਰਖਾਸਤਗੀ ਨੂੰ ਲੈ ਕੇ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਬੱਚਿਆਂ ਨੇ ‘72 ਮੈਡ ਸਟ੍ਰੀਟ’ ਵਿਖੇ ਮਾਣਿਆ ਸ਼ਾਨਦਾਰ ਫ਼ਨ ਟੂਰ
Ad Position 24