28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਕੇ. ਵੀ .

Ad Position 21
No active advertisement
ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਕੇ.ਵੀ . ਕੇ. ਵਿਖੇ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਵੱਖ-ਵੱਖ ਪਿੰਡਾਂ ਤੋਂ 500 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੇਲੇ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਕਰਮਜੀਤ ਸ਼ਰਮਾ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਵੱਖ - ਵੱਖ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਿਗਿਆਨਕ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਅਜੀਤਪਾਲ ਸਿੰਘ ਧਾਲੀਵਾਲ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੇਲੇ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਵੱਖ-ਵੱਖ ਖੇਤੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦੀ ਯੋਗ ਵਰਤੋਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਸਫ਼ਲ ਕਾਸ਼ਤ ਕਰਨ ਦੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਜਗਮਨਜੋਤ ਸਿੰਘ ਮਾਨ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਿੱਟੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਤੇ ਸਬਜ਼ੀਆਂ ਦੀ ਪੌਸ਼ਟਿਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਆਪਣੇ ਘਰਾਂ ਵਿਚ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕੀਤਾ ਅਤੇ ਮੇਲੇ ਵਿਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਉਤਪਾਦਾਂ ਤੇ ਗਤੀਵਿਧੀਆਂ ਨਾਲ ਸੰਬੰਧਿਤ ਸਟਾਲਾਂ ਵੀ ਲਗਾਈਆਂ ਗਈਆਂ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਪੁੱਛੇ ਗਏ ਸਵਾਲਾਂ ਦੇ ਮਾਹਿਰਾਂ ਦੁਆਰਾ ਮੌਕੇ ’ਤੇ ਜਵਾਬ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਵਿਚ ਪਹੁੰਚੇ ਪੰਜਾਬ ਇੰਚਾਰਜ ਕੁਲਦੀਪ ਸਿੰਘ
Ad Position 24