29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੋਨਿਆਣਾ ਸਕੂਲ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਨਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਤੇ ਨਸ਼ਾ ਵਿਰੋਧੀ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿਚ 350 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਨਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਤੇ ਨਸ਼ਾ ਵਿਰੋਧੀ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿਚ 350 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਿਹਤ, ਸਿੱਖਿਆ ਤੇ ਪਰਿਵਾਰਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਸੰਗਤ ਅਪਣਾਉਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ, ਟ੍ਰੈਫ਼ਿਕ ਨਿਯਮਾਂ ਅਤੇ ਸੜਕ ਸੁਰੱਖਿਆ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਡਰਾਇੰਗ ਮੁਕਾਬਲੇ ਵਿਚ 250 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀਆਂ ਡਰਾਇੰਗਾਂ ਤੇ ਸਲੋਗਨਾਂ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੱਤਾ। ਮੁਕਾਬਲੇ ਵਿਚੋਂ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਤੇ ਹੋਰਨਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਨ ਦੀ ਸਹੁੰ ਚੁੱਕੀ। ਸਮਾਗਮ ਦੇ ਅੰਤ ਵਿਚ ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਇੰਸਪੈਕਟਰ ਇੰਦਰਜੀਤ ਕੌਰ, ਏ.ਐਸ.ਆਈ. ਅਮਨਪ੍ਰੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ‘ਕਲਾਸ ਰੂਮ ਤੋਂ ਕਰੀਅਰ ਤੱਕ’ ਵਿਸ਼ੇ ’ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਐਲ.ਪੀ.ਯੂ. ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24