ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦੀ ਸਮਾਰਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮੋਮਬੱਤੀਆਂ ਜਗਾ ਕੇ ਯਾਦ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦੀ ਸਮਾਰਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮੋਮਬੱਤੀਆਂ ਜਗਾ ਕੇ ਯਾਦ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ। ਕਲੱਬ ਦੇ ਪੀ.ਆਰ.ਓ. ਜਗਦੀਸ਼ ਚੰਦਰ ਜੋਸ਼ੀ ਨੇ ਕਿਹਾ ਕਿ ਅਖੰਡ ਭਾਰਤ ਲਈ ਇਕ ਰਾਸ਼ਟਰ, ਇਕ ਸੋਚ ਦੀ ਭਾਵਨਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਬਾਣੇ ਨੂੰ ਨਹੀਂ, ਬਲਕਿ ਉਨ੍ਹਾਂ ਦੀ ਸੋਚ ਨੂੰ ਅਪਨਾਉਣ ਦੀ ਲੋੜ ਹੈ ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਸਕੇ। ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਆਗੂ ਮੰਗਾ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਰਾਸ਼ਟਰੀ ਪੱਧਰ ’ਤੇ ਯੂਥ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਚੇਤ ਰਾਮ, ਪੰਕਜ ਭਾਟੀਆ, ਰਵੀ, ਵੰਸ਼ ਸ਼ਰਮਾ, ਜਵਾਲਾ ਪ੍ਰਤਾਪ ਵਾਲੀਆ, ਸੰਜੀਵ ਸੰਜੂ ਸਮੇਤ ਹੋਰ ਕਲੱਬ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।