29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਮੁੜ ਹੜਤਾਲ ਕੀਤੀ ਸ਼ੁਰੂ

ਫ਼ਰੀਦਕੋਟ, 29 ਸਤੰਬਰ (ਪੁਰਬਾ)-ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪੰਜ ਸਾਲ ਪਹਿਲਾਂ ਭਰਤੀ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 30-09-2026
ਫ਼ਰੀਦਕੋਟ, 29 ਸਤੰਬਰ (ਪੁਰਬਾ)-ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪੰਜ ਸਾਲ ਪਹਿਲਾਂ ਭਰਤੀ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਾਲ 2021 ਵਿਚ ਨਗਰ ਕੌਂਸਲ ਫ਼ਰੀਦਕੋਟ ਵਿਚ ਭਰਤੀ ਕੀਤੇ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੇ ਹਾਲ ਹੀ ਵਿਚ ਕੀਤੇ ਐਲਾਨ ਅਨੁਸਾਰ ਪੱਕਾ ਕੀਤਾ ਜਾਣਾ ਹੈ। ਇਸ ਲਈ ਨਗਰ ਕੌਂਸਲ ਵਲੋਂ ਮਤਾ ਪਾਸ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਹੋਰ ਨਗਰ ਕੌਂਸਲਾਂ ਵਲੋਂ ਮਤੇ ਪਾਸ ਕੀਤੇ ਜਾ ਰਹੇ ਹਨ, ਪਰ ਫ਼ਰੀਦਕੋਟ ਵਿਚ ਇਸ ਸਬੰਧੀ ਕਾਰਵਾਈ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਦੋਸ਼ ਲਗਾਇਆ ਕਿ ਪੁਰਾਣੇ ਕਰਮਚਾਰੀਆਂ ਦੀ ਭਰਤੀ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਮੌਜੂਦਾ ਸਫ਼ਾਈ ਕਰਮਚਾਰੀਆਂ ਦੀ ਛਾਂਟੀ ਦਾ ਖ਼ਤਰਾ ਪੈਦਾ ਹੋ ਗਿਆ ਹੈ। ਸਫ਼ਾਈ ਕਰਮਚਾਰੀ ਆਗੂ ਕੁਲਦੀਪ ਕੁਮਾਰ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਮਤਾ ਪਾਸ ਨਹੀਂ ਕੀਤਾ ਜਾਂਦਾ, ਹੜਤਾਲ ਜਾਰੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕ ਫ਼ਰੀਦਕੋਟ ਵਲੋਂ ਲਗਾਏ ਕੈਂਪ ’ਚ ਲੋਕਾਂ ਨੂੰ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਸੈਂਟ ਮੈਰੀ ਕਾਨਵੈਂਟ ਸਕੂਲ ਵਿਖੇ ਪੁਲਿਸ ਨੇ ਵਿਦਿਆਰਥੀਆਂ ਨਾਲ ਰੂ-ਬਰੂ ਸੰਵਾਦ ਰਚਾਇਆ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ...
Ad Position 24