01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

ਕੋਟਕਪੂਰਾ, 1 ਅਕਤੂਬਰ (ਰਿੰਕੂ ਮਲਹੋਤਰਾ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਸਮਾਗਮ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਕੋਟਕਪੂਰਾ, 1 ਅਕਤੂਬਰ (ਰਿੰਕੂ ਮਲਹੋਤਰਾ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਸਮਾਗਮ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਇਆ ਗਿਆ। ਡਰੋਨਾਂ ਨੇ ਅਸਮਾਨ ਵਿਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਭਾਈ ਸਤਪਾਲ ਸਿੰਘ ਅਤੇ ਸਾਥੀ ਬਾਘਾਪੁਰਾਣਾ ਰਾਗੀ ਜਥੇ ਵਲੋਂ ਗੁਰਬਾਣੀ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਬਿੀਰਇੰਦਰ ਸਿੰਘ ਸੰਧਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿਚ ਡਰੋਨ ਸ਼ੋਅ, ਡਾਕੂਮੈਂਟਰੀ ਆਦਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਵੀਰਪਾਲ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਸੁਖਵੰਤ ਸਿੰਘ ਪੱਕਾ ਆਗੂ ਯੂਥ ਵਿੰਗ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਸਿਮਰਨਜੀਤ ਸਿੰਘ ਐਮ.ਸੀ, ਈ.ਓ ਅੰਮ੍ਰਿਤ ਲਾਲ, ਹੁਕਮ ਚੰਦ, ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸੀ ਆਗੂ ਤੇ ਵਰਕਰ ਹੁਣ ਤੋਂ ਜੁਟ ਜਾਣ : ਢਿੱਲਵਾਂ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਚਾਵਾ ਵਿਖੇ 16 ਲੱਖ 50 ਹਜ਼ਾਰ ਨਾਲ ਬਣੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
Ad Position 24