ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸੀ ਆਗੂ ਤੇ ਵਰਕਰ ਹੁਣ ਤੋਂ ਜੁਟ ਜਾਣ : ਢਿੱਲਵਾਂ
ਬਾਜਾਖਾਨਾ, 1 ਅਕਤੂਬਰ (ਜੀਵਨ ਗਰਗ)-ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਕਾਂਗਰਸ ਪਾਰਟੀ ਪੰਜਾਬ ’ਚ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਵੀ ਇਨ੍ਹਾਂ ਚੋਣਾਂ ਦੀ ਤਿਆਰੀ ’ਚ ਹੁਣ ਤੋਂ ਹੀ ਜੁਟ ਜਾਣਾ ਚਾਹੀਦਾ ਹੈ।
ਪ
ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਆਉਣ ਵਾਲੀਆਂ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਦਰਸ਼ਨ ਸਿੰਘ ਢਿੱਲਵਾਂ। ਤਸਵੀਰ : ਜੀਵਨ ਗਰਗ
02-10-2026
ਬਾਜਾਖਾਨਾ, 1 ਅਕਤੂਬਰ (ਜੀਵਨ ਗਰਗ)-ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਕਾਂਗਰਸ ਪਾਰਟੀ ਪੰਜਾਬ ’ਚ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਵੀ ਇਨ੍ਹਾਂ ਚੋਣਾਂ ਦੀ ਤਿਆਰੀ ’ਚ ਹੁਣ ਤੋਂ ਹੀ ਜੁਟ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਨਾਲ ਚੋਣਾਂ ਦੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਲਕਾ ਜੈਤੋ ਵਲੋਂ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟ ਚੋਰੀ ਅਤੇ ਐਸ.ਆਈ.ਆਰ ’ਤੇ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕਿ ਸੜਕਾਂ ’ਤੇ ਉਤਰਣ ਲਈ ਅੱਜ ਤੋਂ ਸਾਰੇ ਆਗੂਆਂ, ਵਰਕਰਾਂ ਤੇ ਹੋਰ ਇੰਨਸਾਫ਼ ਪਸੰਦ ਲੋਕਾਂ ਨੂੰ ਕਾਂਗਰਸ ਪਾਰਟੀ ਵਲੋਂ ਵਿੱਢੇ ਜਾ ਰਹੇ ਸੰਘਰਸ਼ ’ਚ ਸ਼ਾਮਿਲ ਹੋ ਕਿ ਆਪਣੀ ਵੋਟ ਅਤੇ ਹੋਰ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਕਿਉਂਕਿ ਕੇਂਦਰ ਦੀ ਭਾਜਪਾ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਚੋਣ ਕਮਿਸ਼ਨ ਨਾਲ ਮਿਲ ਕਿ ਲੋਕਾਂ ਨੂੰ ਸੰਵਿਧਾਨਕ ਹੱਕਾਂ ਤੋਂ ਵਾਂਝਿਆ ਕਰਨ ਦੇ ਰਾਹ ਤੁਰੀ ਹੋਈ ਹੈ। ਕਾਂਗਰਸ ਪਾਰਟੀ ਇਸ ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸਰਕਾਰ ਮੁੱਖ ਚੋਣ ਕਮਿਸ਼ਨ ਨੂੰ ਉਸ ਦੇ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕਰੇ। ਇਸ ਮੌਕੇ ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਬਲਵਿੰਦਰ ਸਿੰਘ, ਬੇਲਾ ਸਿੰਘ ਪੰਚ, ਜੱਗਾ ਸਿੰਘ ਪੰਚ, ਡਾ. ਸੋਹਣ ਸਿੰਘ, ਬੇਅੰਤ ਸਿੰਘ ਬੁਰਜ, ਡਾ. ਸੁਖਦੇਵ ਸਿੰਘ, ਅੰਗਰੇਜ਼ ਸਿੰਘ ਆਦਿ ਆਗੂ ਹਾਜ਼ਰ ਸਨ।