ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ 1
ਫ਼ਰੀਦਕੋਟ, 1 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 1 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਜੁਬਲੀ ਚੌਂਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਗੁਰਵਿੰਦਰ ਸਿੰਘ ਸੰਜੂ ਪੁੱਤਰ ਅਮਰੀਕ ਸਿੰਘ ਵਾਸੀ ਫ਼ਰੀਦਕੋਟ ਤੇ ਦਲਜੀਤ ਸਿੰਘ ਆਕਾਸ਼ ਪੁੱਤਰ ਦਰਸ਼ਨ ਸਿੰਘ ਵਾਸੀ ਮੋਗਾ ਕਥਿਤ ਤੌਰ ’ਤੇ ਨਸ਼ੇ ਦੇ ਕੈਪਸੂਲ ਖਾਣ ਤੇ ਵੇਚਣ ਦੇ ਆਦੀ ਹਨ। ਜੇਕਰ ਰੇਡ ਕੀਤਾ ਜਾਵੇ ਕਾਬੂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਕੈਪਸੂਲ ਪਰੈਗਾ ਦੇ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।