ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਸੈਮੀਨਾਰ
ਜੈਤੋ, 1 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸੱਚਦੇਵਾ ਸੈਟਨਰੀ ਡੀ. ਏ.
ਜੈਤੋ, 1 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਚੁੰਨੀ ਲਾਲ ਸੱਚਦੇਵਾ ਸੈਟਨਰੀ ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਿਖੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਗੁਰੂ ਗੋਬਿੰਦ ਸਟੱਡੀ ਸਰਕਲ ਜੈਤੋ ਦੇ ਖੇਤਰੀ ਪ੍ਰਧਾਨ ਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ, ਸੇਵਾ-ਭਾਵਨਾ, ਅਨੁਸ਼ਾਸਨ, ਨਿਮਰਤਾ, ਸਹਿਣਸ਼ੀਲਤਾ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਸਤਿਕਾਰ ਵਰਗੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਵਿਅਕਤੀ ਦੇ ਚਰਿੱਤਰ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਚੰਗੇ ਸੰਸਕਾਰਾਂ ਨਾਲ ਪ੍ਰਫੁੱਲਿਤ ਵਿਦਿਆਰਥੀ ਨਾ ਸਿਰਫ਼ ਆਪਣੇ ਜੀਵਨ ਵਿਚ ਸਫ਼ਲਤਾ ਹਾਸਿਲ ਕਰ ਸਕਦੇ ਹਨ, ਸਗੋਂ ਇਕ ਸਿਹਤਮੰਦ, ਸੱਭਿਅਕ ਅਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਵੀ ਆਪਣਾ ਯੋਗਦਾਨ ਪਾ ਸਕਦੇ ਹਨ। ਅੰਤ ਵਿਚ ਪ੍ਰਿੰਸੀਪਲ ਜੋਤੀ ਸ਼ਰਮਾ ਨੇ ਤੇਜ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸੰਸਕਾਰ ਅਤੇ ਨੈਤਿਕ ਗੁਣ ਪੈਦਾ ਕਰਨ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।