01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ ਮੰਡੀਆਂ ਵਿਚ ਪ੍ਰਬੰਧ ਪੁਖ਼ਤਾ ਕਰਨ ਤੇ ਡੀ . ਏ . ਪੀ . ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ

ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕ ਵਫ਼ਦ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਦੇ ਨਾ ਹੋਣ ਕਾਰਨ ਐਸ. ਡੀ.

Ad Position 21
No active advertisement
ਫ਼ਰੀਦਕੋਟ ਦੀ ਅਨਾਜ ਮੰਡੀ ’ਚ ਝੋਨੇ ਦੀਆਂ ਢੇਰੀਆਂ ਦਾ ਦ੍ਰਿਸ਼। (ਸੱਜੇ) ਝੋਨੇ ਦੀ ਸਫਾਈ ਕਰਦੇ ਹੋਏ ਮਜ਼ਦੂਰ। ਅਜੀਤ ਤਸਵੀਰ 02-10-2026
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕ ਵਫ਼ਦ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਦੇ ਨਾ ਹੋਣ ਕਾਰਨ ਐਸ.ਡੀ.ਐਮ ਫ਼ਰੀਦਕੋਟ ਰਾਹੀਂ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਲਈ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਮੰਡੀਆਂ ਅਤੇ ਖਰੀਦ ਕੇਂਦਰ ’ਚ ਆਈਆਂ ਹੋਈਆਂ ਝੋਨੇ ਦੀ ਫ਼ਸਲ ਦੀਆਂ ਢੇਰੀਆਂ ਦੀ ਖ਼ਰੀਦ ਕਰ ਰਹੀਆਂ ਏਜੰਸੀਆਂ ਵਲੋਂ ਬਿਨਾਂ ਵਜ੍ਹਾ ਰੀਜੈਕਟ ਕਰਕੇ ਵਪਾਰੀਆਂ ਵਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ ਬਲਕਿ ਹਰ ਇਕ ਢੇਰੀ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਖ਼ਰੀਦ, ਲਿਫਟਿੰਗ, ਬਾਰਦਾਨੇ ਤੇ ਹੋਰ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕੀਤੇ ਜਾਣ। ਆਉਣ ਵਾਲੀ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਸਰਕਾਰ ਵਲੋਂ ਡੀ.ਏ.ਪੀ. ਦਾ ਬਫ਼ਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨ ਆਗੂਆਂ ਨੇ ਡੀ.ਏ.ਪੀ. ਖਾਦ ਦੀ ਘਾਟ ਦਾ ਮੁੱਦਾ ਵੀ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਡੀ.ਏ.ਪੀ. ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਲੋੜ ਅਨੁਸਾਰ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦ ਲਈ ਇੱਧਰ-ਉੱਧਰ ਨਾ ਭਟਕਣਾ ਪਵੇ ਤੇ ਕਾਲਾਬਾਜ਼ਾਰੀ ਜਾਂ ਬਲੈਕ ਵਿਚ ਖਾਦ ਖ਼ਰੀਦਣ ਦੀ ਨੌਬਤ ਨਾ ਆਵੇ। ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਤੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿਚ ਫ਼ਸਲ ਦੀ ਨਿਰਵਿਘਨ ਖਰੀਦ ਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਮੁਹੱਈਆ ਕਰਵਾਉਣ ਲਈ ਠੋਸ ਪ੍ਰਬੰਧ ਕਰੇ। ਕਿਸਾਨਾਂ ਨੂੰ ਕਿਸੇ ਵੀ ਕੀਮਤ ’ਤੇ ਮੰਡੀਆਂ ਵਿਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਤੇ ਜੇਕਰ ਪ੍ਰਬੰਧਾਂ ਵਿਚ ਕੋਈ ਕੁਤਾਹੀ ਸਾਹਮਣੇ ਆਈ ਤਾਂ ਭਾਰਤੀ ਕਿਸਾਨ ਯੂਨੀਅਨ ਸੰਘਰਸ਼ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸੜਕਾਂ ’ਤੇ ਚੱਲ ਰਹੇ ਜੁਗਾੜੂ ਵਾਹਨ ਅਗਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨਹੀਂ ਹੋਈ ਸ਼ੁਰੂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ , ਆੜ੍ਹਤੀਆਂ , ਮਿੱਲਰਜ਼ , ਲੇਬਰ...
Ad Position 24