ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਨੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ
ਫ਼ਰੀਦਕੋਟ, 3 ਅਕਤੂਬਰ ( ਮਿੰਦਾ)-ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਰਾਸ਼ਟਰਪਤੀ ਮਹਾਤਮਾ ਗਾਂਧੀ ਅਤੇ ਸਵ: ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਉਣ ਲਈ ਇਕੱਤਰਤਾ ਮਹਾਤਮਾ ਗਾਂਧੀ ਸੀਨੀਅਰ ਸੈਕਡਰੀ ਸਕੂਲ ਵਿਖੇ ਕੀਤੀ। ਸਭ ਮੈਂਬਰਾਂ ਨੇ ਮਿਲ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਹਿਨਾ ਕੇ ਫੁੱਲਾਂ ਦੀ ਵਰਖਾ ਕੀਤੀ।
ਫ਼ਰੀਦਕੋਟ, 3 ਅਕਤੂਬਰ ( ਮਿੰਦਾ)-ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਰਾਸ਼ਟਰਪਤੀ ਮਹਾਤਮਾ ਗਾਂਧੀ ਅਤੇ ਸਵ: ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਉਣ ਲਈ ਇਕੱਤਰਤਾ ਮਹਾਤਮਾ ਗਾਂਧੀ ਸੀਨੀਅਰ ਸੈਕਡਰੀ ਸਕੂਲ ਵਿਖੇ ਕੀਤੀ। ਸਭ ਮੈਂਬਰਾਂ ਨੇ ਮਿਲ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਹਿਨਾ ਕੇ ਫੁੱਲਾਂ ਦੀ ਵਰਖਾ ਕੀਤੀ। ਪ੍ਰਧਾਨ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਨੇ ਮਹਾਤਮਾ ਗਾਂਧੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਵਿਤ ਸਕੱਤਰ ਪ੍ਰੋਫੈਸਰ ਐਨ. ਕੇ ਗੁਪਤਾ ਨੇ ਸਵਰਗੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾਇਰੈਕਟਰ ਐਡਵੋਕੇਟ ਲਲਿਤ ਮੋਹਨ ਗੁਪਤਾ, ਜਨਰਲ ਸਕੱਤਰ ਦਰਸ਼ਨ ਲਾਲ ਚੁੱਘ, ਪ੍ਰਵੀਨ ਕੁਮਾਰ ਕਾਲਾ, ਇੰਜ: ਜੀਤ ਸਿੰਘ, ਬਿਸ਼ਨ ਕੁਮਾਰ ਅਰੋੜਾ, ਅਸ਼ੋਕ ਕੁਮਾਰ ਚਾਵਲਾ, ਸ਼ਾਮ ਸੁੰਦਰ ਰਿਹਾਨ, ਰਮੇਸ਼ ਕੁਮਾਰ ਗੇਰਾ, ਕੇ.ਪੀ ਸਿੰਘ, ਸਤ ਨਰਾਇਣ ਗਰਗ, ਕਰਨਲ ਬਲਬੀਰ ਸਿੰਘ ਸਰਾਂ, ਮੁਖਤਿਆਰ ਸਿੰਘ ਵੰਘੜ, ਪ੍ਰਿਤਪਾਲ ਸਿੰਘ ਕੋਹਲੀ, ਜਸਵੰਤ ਸਿੰਘ ਕੁਲ, ਜਗਜੀਤ ਸਿੰਘ ਜੱਗਾ, ਰਾਜੇਸ਼ ਧੀਂਗੜਾ, ਡਾ. ਚੰਦਰ ਸ਼ੇਖਰ, ਕੁਲਜੀਤ ਸਿੰਘ ਵਾਲੀਆ, ਪ੍ਰੇਮ ਕੁਮਾਰ ਖਰਬੰਦਾ, ਅਸ਼ੋਕ ਕੁਮਾਰ ਭਟਨਾਗਰ, ਆਂਚਲ ਸਿੰਘ ਅਤੇ ਤੀਰਥ ਰਾਮ ਆਦਿ ਹਾਜ਼ਰ ਸਨ।