04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰੀ ਜੇਲ੍ਹ ’ ਚੋਂ 2 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਵਲੋਂ ਬਲਾਕ 5 ਦੀ ਬੈਰਕ ਨੰਬਰ 9 ਦੀ ਅਚਨਚੇਤ ਤਲਾਸ਼ੀ ਕੀਤੀ ਤਾਂ ਹਵਾਲਾਤੀ ਅਮਰਜੀਤ ਸਿੰਘ ਪਾਸੋਂ ਇਕ ਫ਼ੋਨ ਸਮੇਤ ਸਿੰਮ ਅਤੇ ਹਵਾਲਾਤੀ ਰਾਹੁਲ ਦੀ ਤਲਾਸ਼ੀ ਦੌਰਾਨ ਇਕ ਫ਼ੋਨ ਸਮੇਤ ਸਿੰਮ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਹਵਾਲਾਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕਾਮਰਸ ਵਿਭਾਗ ਵਲੋਂ ਨਿਵੇਸ਼ਕ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪੇ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
Ad Position 24