ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ 6 ਨੂੰ
ਕੋਟਕਪੂਰਾ, 3 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਵਾਰ ਵਾਰ ਦਿੱਤੇ ਭਰੋਸਾ ਤੋਂ ਬਾਅਦ ਵੀ ਲੰਬੇ ਸੰਮੇ ਤੋਂ ਰੈਗੂਲਰ ਦੀ ਫ਼ਾਈਲ ਵਿੱਤ ਵਿਭਾਗ ਤੋਂ ਸਿੱਖਿਆ ਵਿਭਾਗ ਦੇ ਚੱਕਰ ਕੱਟ ਰਹੀ ਹੈ। 21 ਸਤੰਬਰ ਨੂੰ ਹਰਪਾਲ ਚੀਮਾ ਵਲੋਂ ਕੀਤੀ ਗਈ ਮੀਟਿੰਗ ਵਿਚ ਅਧਿਕਾਰੀਆਂ ਨੂੰ ਇਕ ਹਫ਼ਤੇ ਵਿਚ ਸਿੱਖਿਆ ਅਤੇ ਵਿੱਤ ਵਿਭਾਗ ਦੀ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਲੈਣ ਦੇ ਹੁਕਮ ਜਾਰੀ ਕੀਤੇ ਪ੍ਰੰਤੂ ਅੱਜ ਤੱਕ ਵੀ ਇਹ ਮੀਟਿੰਗ ਹੋਣੀ ਸੰਭਵ ਨਹੀਂ ਹੋ ਸਕੀ।
ਕੋਟਕਪੂਰਾ, 3 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਵਾਰ ਵਾਰ ਦਿੱਤੇ ਭਰੋਸਾ ਤੋਂ ਬਾਅਦ ਵੀ ਲੰਬੇ ਸੰਮੇ ਤੋਂ ਰੈਗੂਲਰ ਦੀ ਫ਼ਾਈਲ ਵਿੱਤ ਵਿਭਾਗ ਤੋਂ ਸਿੱਖਿਆ ਵਿਭਾਗ ਦੇ ਚੱਕਰ ਕੱਟ ਰਹੀ ਹੈ। 21 ਸਤੰਬਰ ਨੂੰ ਹਰਪਾਲ ਚੀਮਾ ਵਲੋਂ ਕੀਤੀ ਗਈ ਮੀਟਿੰਗ ਵਿਚ ਅਧਿਕਾਰੀਆਂ ਨੂੰ ਇਕ ਹਫ਼ਤੇ ਵਿਚ ਸਿੱਖਿਆ ਅਤੇ ਵਿੱਤ ਵਿਭਾਗ ਦੀ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਲੈਣ ਦੇ ਹੁਕਮ ਜਾਰੀ ਕੀਤੇ ਪ੍ਰੰਤੂ ਅੱਜ ਤੱਕ ਵੀ ਇਹ ਮੀਟਿੰਗ ਹੋਣੀ ਸੰਭਵ ਨਹੀਂ ਹੋ ਸਕੀ। ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਦੇ ਜ਼ਿਲ੍ਹਾ ਦੇ ਆਗੂ ਦੀਪਕ ਨਾਰਾਂੰਗ, ਸੋੋਨੀਆ ਗੁਪਤਾ, ਅੰਜੂ ਬਾਲਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਦੌਰਾਨ ਮੰਗਾਂ ’ਤੇ ਸਹਿਮਤੀ ਕਰਦੀ ਹੈ ਪਰ ਮੰਗਾਂ ਲਾਗੂ ਨਹੀਂ ਹੋ ਰਹੀਆਂ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ ਸਾਲ 2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ ਨੂੰ ਲੈ ਕੇ 6 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਦਾ ਘਿਰਾਉ ਕਰਨਗੇ ਅਤੇ ਮੰਗਾਂ ’ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਵੀ ਮਾਰਚ ਕਰਨਗੇ।