04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅੰਤਰ ਹਾਊਸ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ

ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ, ਕਲਾਤਮਕ, ਹੁਨਰ ਅਤੇ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ ਹਾਊਸ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਪਨਾਸ਼ੀਲਤਾ ਅਤੇ ਕਲਾ ਦਾ ਸੁੰਦਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ, ਕਲਾਤਮਕ, ਹੁਨਰ ਅਤੇ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ ਹਾਊਸ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਪਨਾਸ਼ੀਲਤਾ ਅਤੇ ਕਲਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਇਸ ਤਹਿਤ ਭਾਈ ਘਨੱਈਆ ਜੀ ਹਾਊਸ ਦੇ ਪ੍ਰਤੀਯੋਗੀ ਟੀਮ ਰਚਨਾ ਅਤੇ ਜਸਪ੍ਰੀਤ ਕੌਰ ਨੇ ਪਹਿਲਾ, ਮਦਰ ਟਰੇਸਾ ਹਾਊਸ ਦੀ ਟੀਮ ਨਵਦੀਪ ਕੌਰ ਅਤੇ ਹਰਪਨੀਤ ਕੌਰ ਨੇ ਦੂਜਾ ਅਤੇ ਭਗਤ ਪੂਰਨ ਸਿੰਘ ਹਾਊਸ ਦੀ ਟੀਮ ਕੋਮਲਪ੍ਰੀਤ ਕੌਰ ਅਤੇ ਖੁਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਤੀਯੋਗੀਆਂ ਨੇ ਵਾਤਾਵਰਨ ਬਚਾਓ ਵਿਸ਼ੇ ’ਤੇ ਚਾਰਟ ਨੂੰ ਆਕਰਸ਼ਕ ਢੰਗ ਨਾਲ ਤਿਆਰ ਕਰਦੇ ਹੋਏ ਵਿਸ਼ੇ ਨਾਲ ਸੰਬੰਧਿਤ ਰਚਨਾਤਮਿਕ ਵਿਚਾਰ ਪੇਸ਼ ਕੀਤੇ। ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਪ੍ਰਿੰਸੀਪਲ ਡਾ. ਵੀਰਪਾਲ ਕੌਰ, ਹਾਊਸ ਇੰਚਾਰਜ ਰਮਨਦੀਪ ਕੌਰ, ਮਨਜਿੰਦਰ ਕੌਰ, ਰਿੰਪਲ ਰਾਣੀ, ਜੇਤੂ ਟੀਮਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਜੱਜਮੈਂਟ ਦੀ ਭੂਮਿਕਾ ਲੈਕਚਰਾਰ ਅਮਿਤ ਕੁਮਾਰ, ਹਰਕੀਰਤ ਸਿੰਘ ਅਤੇ ਸਤਵੰਤ ਕੌਰ ਨੇ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਔਡੀ ਕਾਰ ਦੀ ਲਪੇਟ ਵਿਚ ਆਉਣ ਨਾਲ ਲੜਕੀ ਦੀ ਮੌਤ ਅਗਲੀ ਖ਼ਬਰ ਰਮੇਸ਼ ਸੇਠੀ ਦੀ ਕਿਤਾਬ ‘ਮੇਰਾ ਘੁਮਿਆਰਾ’ ਦੀ ਘੁੰਡ ਚੁਕਾਈ
Ad Position 24