04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਤਾਜ ਪਬਲਿਕ ਸਕੂਲ ਦੀਆਂ ਲੜਕੀਆਂ ਦੀ ਕ੍ਰਿਕਟ ਟੀਮ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ

ਸਾਦਿਕ, 3 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਜਿਸ ਦੇ ਨਤੀਜੇ ਵਜੋਂ ਤਾਜ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਿਚ ਬਹੁਤ ਵਧੀਆ ਸਥਾਨ ਪ੍ਰਾਪਤ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-10-2026
ਸਾਦਿਕ, 3 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਜਿਸ ਦੇ ਨਤੀਜੇ ਵਜੋਂ ਤਾਜ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਿਚ ਬਹੁਤ ਵਧੀਆ ਸਥਾਨ ਪ੍ਰਾਪਤ ਕਰ ਰਹੇ ਹਨ। ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਅੰਡਰ-14 ਲੜਕੇ ਕਿ੍ਰਕੇਟ ਟੀਮ ਨੇ ਤੀਸਰਾ ਸਥਾਨ, ਅੰਡਰ -17 ਲੜਕੀਆਂ ਕ੍ਰਿਕੇਟ ਟੀਮ ਨੇ ਪਹਿਲਾ ਸਥਾਨ, ਅੰਡਰ-19 ਲੜਕੀਆਂ ਦੀ ਕ੍ਰਿਕੇਟ ਟੀਮ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਇਸ ਮੌੇਕ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ , ਚੇਅਰਪਰਸਨ ਰਮਨਦੀਪ ਕੌਰ ਸੰਧੂ, ਕੋਚ ਪ੍ਰਦੀਪ ਟੰਡਨ, ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ: ਮਲੂਕਾ
Ad Position 24