ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਾਊਡਰ ਬਰਾਮਦ
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬਲਾਕ 5 ਦੀ ਬੈਰਕ ਨੰਬਰ 16 ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਪਵਨਪਾਲ ਪੁੱਤਰ ਤੀਰਥ ਸਿੰਘ ਦੇ ਖੱਡੇ ਵਿਚ ਸਮਾਨ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿਚੋਂ ਕਥਿਤ ਤੌਰ ’ਤੇ 41 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।