ਇਕ ਕਿਲੋ 118 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਤੇ ਵਿਅਕਤੀ ਕਾਬੂ
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੀ. ਆਈ.
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਪੁਲਿਸ ਨੇ ਇਕ ਕਿਲੋ 118 ਗਰਾਮ ਹੈਰੋਇਨ ਸਮੇਤ ਇਕ ਔਰਤ ਤੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ ਨੇ ਦੱਸਿਆ ਕਿ ਦਰਸ਼ਨ ਸਿੰਘ 729/ਫ਼ਰੀਦਕੋਟ ਸਮੇਤ ਪੁਲਿਸ ਪਾਰਟੀ ਪਿੰਡ ਖਾਰਾ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਨੇੜੇ ਬੰਦ ਪੈਟਰੋਲ ਪੰਪ, ਪਿੰਡ ਖਾਰਾ ਵਿਖੇ ਇਕ ਮੋਟਰਸਾਈਕਲ ਨੰਬਰੀ ਪੀ.ਬੀ.-22-ਵਾਈ-4754 ਕੋਲ ਖੜ੍ਹੇ ਇਕ ਨੌਜਵਾਨ ਅਤੇ ਇਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਇਸ ਉਪਰੰਤ ਸੰਜੀਵ ਕੁਮਾਰ ਡੀ.ਐਸ.ਪੀ (ਸ:ਡ)ਕੋਟਕਪੂਰਾ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਮੌਜੂਦਗੀ ਵਿਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਕਥਿਤ ਦੋਸ਼ੀਆਂ ਪਾਸੋਂ ਉਨ੍ਹਾਂ ਪਾਸੋਂ 01 ਕਿਲੋ 118 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ ਮਾਰਕਾ ਸਪਲੈਂਡਰ, 02 ਮੋਬਾਇਲ ਫੋਨ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਪੰਜੇਕੇ ਉੱਤਰ, ਜ਼ਿਲ੍ਹਾ ਫ਼ਿਰੋਜ਼ਪੁਰ, ਉਮਰ ਕਰੀਬ 24 ਸਾਲ, ਰਾਜ ਕੌਰ ਉਰਫ਼ ਛਿੰਦਰ ਪਤਨੀ ਬਲਜੀਤ ਸਿੰਘ ਵਾਸੀ ਚੰਡੀਗੜ੍ਹ ਬਸਤੀ, ਲਾਧੂ ਕਾ ਮੰਡੀ, ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਮੁੱਕਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਵਲੋਂ ਇਹ ਹੈਰੋਇਨ ਦੀ ਖੇਪ ਜ਼ਿਲ੍ਹਾ ਫ਼ਾਜ਼ਿਲਕਾ/ ਫ਼ਿਰੋਜ਼ਪੁਰ ਤੋਂ ਲਿਆ ਕੇ ਅੱਗੇ ਪੂਰੇ ਪੰਜਾਬ ਅੰਦਰ ਸਪਲਾਈ ਕੀਤੀ ਜਾਣੀ ਸੀ। ਰਾਜ ਕੌਰ ਦੇ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਐਨ.ਡੀ.ਪੀ ਐਸ ਐਕਟ ਦੀਆਂ ਧਾਰਾਵਾਂ ਤਹਿਤ 03 ਮੁਕੱਦਮੇ ਦਰਜ ਹੋਣ ਕਾਰਨ ਕੁਝ ਸਮਾਂ ਪਹਿਲਾਂ ਜੇਲ੍ਹ ਵਿਚੋਂ ਬਾਹਰ ਆਈ ਸੀ।