05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਜੋਤ ਰਾਮ ਕਾਲੋਨੀ ਫ਼ਰੀਦਕੋਟ ਮੌਜੂਦ ਸਨ ਤਾਂ ਖ਼ਾਲੀ ਪਈ ਫੈਕਟਰੀ ਵਿਚੋਂ ਰੋਹਨ ਪੁੱਤਰ ਰਾਜਪਾਲ ਸਿੰਘ ਤੇ ਮੋਹਿਤ ਪੁੱਤਰ ਕੰਵਰਪਾਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 25 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਹਰਦਿਆਲੇਆਣਾ ਰੋਡ ’ਤੇ ਬੰਦ ਪਏ ਜਿੰਮ ਪਾਸ ਮੌਜੂਦ ਸਨ ਤਾਂ ਸੋਨੂੰ ਸਿੰਘ ਪੁੱਤਰ ਸੁਰਜੀਤ ਸਿੰਘ, ਲਾਜਮ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਸੋਨੂੰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 55 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਢੁੱਡੀ ਤੋਂ ਜਸਵੀਰ ਸਿੰਘ ਪੁੱਤਰ ਗੁਰਮੇਜ਼ ਸਿੰਘ ਤੇ ਨਜੀਰ ਖਾਨ ਪੁੱਤਰ ਸਵਰਾਜ ਜਾਨ ਵਾਸੀ ਢੁੱਡੀ ਤੋਂ ਕਥਿਤ ਤੌਰ ’ਤੇ 28 ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ’ਤੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਮਚਾਕੀ ਕਲਾਂ ਤੋਂ ਬਲਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਕੌਰ ਸਿੰਘ ਵਾਸੀ ਮਹਿਮੂਆਣਾ ਤੋਂ ਕਥਿਤ ਤੌਰ ’ਤੇ 15 ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ’ਤੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਗੁਰਪੀ੍ਰਤ ਸਿੰਘ ਉਰਫ਼ ਗੋਰਾ ਪੁੱਤਰ ਕਾਲਾ ਸਿੰਘ ਤੇ ਰਜਿੰਦਰ ਸਿੰਘ ਬਿੱਲਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਦੀਪ ਸਿੰਘ ਵਾਲਾ ਨੂੰ ਕਥਿਤ ਤੌਰ ’ਤੇ 8 ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ’ਤੇ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਿਕ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡੀ.ਸੀ. ਰਾਹੁਲ ਚਾਬਾ ਨੇ ਫ਼ਰੀਦਕੋਟ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਡੀ. ਸੀ. ਵਲੋਂ ਉਦਘਾਟਨ
Ad Position 24